ਮੁੱਖ ਮੰਤਰੀ ਨੇ ‘ਵਰਬੀਓ ਗਰੁੱਪ’ ਨੂੰ ਭਵਿੱਖੀ ਸਹਿਯੋਗ ਦੇ ਮੌਕਿਆਂ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ

0
166
CM Mann Germany Visit Update
CM Mann Germany Visit Update
  • ਸੰਗਰੂਰ ਵਿਖੇ ਕੰਪਨੀ ਦਾ ਬਾਇਓ-ਸੀਐਨਜੀ ਪ੍ਰਾਜੈਕਟ ਪਰਾਲੀ ਸਾੜਨ ਦੀ ਸਮੱਸਿਆ ਸੁਲਝਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ
  • ਪੰਜਾਬ ਸਰਕਾਰ ਕਿਸਾਨਾਂ ਤੇ ਵਾਤਾਵਰਣ ਸਮੇਤ ਸਾਰੀਆਂ ਧਿਰਾਂ ਦੇ ਫਾਇਦੇ ਵਾਲਾ ਹੱਲ ਲੱਭਣ ਲਈ ਵਚਨਬੱਧ

ਇੰਡੀਆ ਨਿਊਜ਼, ਬਰਲਿਨ (ਜਰਮਨੀ) CM Mann Germany Visit Update : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਆਖਿਆ। ਮੁੱਖ ਮੰਤਰੀ ਨੇ ਆਪਣੀ ਬਰਲਿਨ ਫੇਰੀ ਦੌਰਾਨ ਵਰਬੀਓ ਵੇਰੀਨਿਗਟ ਬਾਇਓ ਐਨਰਜੀ ਏਜੀ ਦੇ ਸੰਸਥਾਪਕ ਤੇ ਸੀ.ਈ.ਓ. ਕਲੌਸ ਸੌਟਰ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਹਾਲ ਹੀ ਵਿੱਚ ਭਾਰਤ ਵਿੱਚ ਸਭ ਤੋਂ ਵੱਡੇ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟਾਂ ਵਿੱਚੋਂ ਇੱਕ 33 ਟੀਪੀਡੀ (ਟਨ ਪ੍ਰਤੀ ਦਿਨ) ਦੀ ਸਮਰਥਾ ਵਾਲਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸੰਗਰੂਰ ਵਿਖੇ ਚਾਲੂ ਕੀਤਾ ਹੈ।

ਮਾਨ ਨੇ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕੀਤਾ

CM Mann Germany Visit Update

ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਬਾਇਓ-ਸੀਐਨਜੀ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਾਤਾਵਰਣ ਦੇ ਵਿਕਾਸ ਲਈ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕਰਦੇ ਹੋਏ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਅਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਸੱਦਾ ਦਿੱਤਾ।

ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਮੁੱਖ ਮੰਤਰੀ ਅਤੇ ਕਲੌਸ ਸੌਟਰ ਨੇ ਸੂਬੇ ਵਿੱਚ ਗਰੁੱਪ ਦੇ ਪ੍ਰੋਜੈਕਟ ਅਤੇ ਸੂਬੇ ਦੀ ਖੇਤੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਇਸ ਦੇ ਯੋਗਦਾਨ ਬਾਰੇ ਚਰਚਾ ਕੀਤੀ। ਭਗਵੰਤ ਮਾਨ ਨੇ ਸੀਈਓ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪ੍ਰੋਜੈਕਟ ਲਈ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਵਾਤਾਵਰਣ ਸਮੇਤ ਸਾਰੀਆਂ ਧਿਰਾਂ ਲਈ ਲਾਹੇਵੰਦ ਕਦਮ ਚੁੱਕਣ ਲਈ ਵਚਨਬੱਧ ਹੈ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਸੱਦਾ ਦਿੱਤਾ

ਮੁੱਖ ਮੰਤਰੀ ਨੇ ਕਲੌਸ ਸੌਟਰ ਅਤੇ ਵਰਬੀਓ ਮੈਨੇਜਮੈਂਟ ਨੂੰ 23-24 ਫਰਵਰੀ, 2023 ਨੂੰ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ’ਚ ਪੰਜਾਬ ਵਿੱਚ ਕੰਮ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕਿਆਂ ਦੀ ਤਲਾਸ਼ਣ ਦਾ ਸੱਦਾ ਦਿੱਤਾ। ਇਸ ਦੌਰਾਨ ਵਰਬੀਓ ਗਰੁੱਪ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੁਆਰਾ ਆਪਣੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਆਪਣੀਆਂ ਭਵਿੱਖੀ ਵਿਸਤਾਰ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ:  ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ

ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ 

ਸਾਡੇ ਨਾਲ ਜੁੜੋ :  Twitter Facebook youtube

SHARE