CM Mann Letter to PM Modi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬੀਬੀਐਮਬੀ ਨੂੰ ਪਾਣੀ ਦੇਣ ਦਾ ਹੁਕਮ ਨਹੀਂ ਦੇ ਸਕਦੀ।
ਸੀ.ਐਮ ਮਾਨ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ‘ਤੇ ਐਨਓਸੀ ਦੀ ਸ਼ਰਤ ਹਟਾਉਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਸਿਰਫ਼ ਪ੍ਰਬੰਧਨ ਲਈ ਹੈ ਅਤੇ ਕੇਂਦਰ ਦਾ ਇਹ ਹੁਕਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਬੀਬੀਐਮਬੀ ਤੋਂ ਪਾਣੀ ਦੀ ਸਪਲਾਈ ਦਾ ਪੈਮਾਨਾ ਪਹਿਲਾਂ ਹੀ ਤੈਅ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 15 ਮਈ ਨੂੰ ਇਕ ਹੁਕਮ ਜਾਰੀ ਕਰਕੇ NOC ਦੀ ਸ਼ਰਤ ਹਟਾ ਦਿੱਤੀ ਸੀ।
Also Read : ਪੰਜਾਬ ‘ਚ ਡੇਂਗੂ ਤੋਂ ਇਲਾਵਾ ਮਲੇਰੀਆ ਦੇ ਵੀ ਮਾਮਲੇ ਆਉਣ ਲੱਗੇ, ਸਿਹਤ ਵਿਭਾਗ ਅਲਰਟ
Also Read : CMS ਕੰਪਨੀ ਦਾ ਡਰਾਈਵਰ ਨਿਕਲਿਆ ਮਾਸਟਰਮਾਈਂਡ, ਲੁਧਿਆਣਾ ‘ਚ 8 ਕਰੋੜ ਦੀ ਲੁੱਟ ਦੀ ਗੁੱਥੀ ਸੁਲਝੀ
Also Read : ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ ਵਿਜ਼ਨ ਡਾਕੂਮੈਂਟ-2047’ ਜਾਰੀ ਕੀਤਾ