ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ’ਤੇ ਖਰੀਦੀ ਜਾਵੇਗੀ : ਮਾਨ CM promises farmers

0
215
CM promises farmers

CM promises farmers

ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

ਕਿਸਾਨਾਂ ਨੂੰ ਮੂੰਗੀ ਵਾਲੇ ਖੇਤ ਵਿਚ ਝੋਨੇ ਦੀ ਕਿਸਮ-126 ਜਾਂ ਬਾਸਮਤੀ ਲਾਉਣੀ ਹੋਵੇਗੀ

ਮਾਰਕੀਟ ਵਿਚ ਕੀਮਤਾਂ ਦੀ ਸਥਿਰਤਾ ਯਕੀਨੀ ਬਣਾਉਣ ਲਈ ਲਾਹੇਵੰਦ ਭਾਅ ਉਤੇ ਬਾਸਮਤੀ ਖਰੀਦਣ ਦਾ ਭਰੋਸਾ

ਇੰਡੀਆ ਨਿਊਜ਼, ਚੰਡੀਗੜ੍ਹ:

CM promises farmers ਪੰਜਾਬ ਵਿਚ ਖੇਤੀ ਵੰਨ-ਸੁਵੰਨਤਾ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣ ਅਤੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (MSP) ਉਤੇ ਖਰੀਦਣ ਦਾ ਐਲਾਨ ਕੀਤਾ ਹੈ।

ਸਰਕਾਰ ਨੇ ਇਹ ਸ਼ਰਤ ਰੱਖੀ CM promises farmers

ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ ਦੀ ਫਸਲ ਦਾ ਇਕ-ਇਕ ਦਾਣਾ ਸਮਰਥਨ ਮੁੱਲ ਉਤੇ ਖਰੀਦੇਗੀ ਪਰ ਕਿਸਾਨਾਂ ਲਈ ਇਹ ਸ਼ਰਤ ਹੋਵੇਗੀ ਕਿ ਉਨ੍ਹਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ ਕਿਸਮ 126 ਜਾਂ ਬਾਸਮਤੀ ਦੀ ਫਸਲ ਲਾਉਣੀ ਹੋਵੇਗੀ ਕਿਉਂ ਜੋ ਇਹ ਦੋਵੇਂ ਫਸਲਾਂ ਪਾਣੀ ਦੀ ਘੱਟ ਖਪਤ ਅਤੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਵਾਲੀਆਂ ਹਨ।

ਪਹਿਲੀ ਵਾਰ ਸਰਕਾਰ ਕਿਸਾਨਾਂ ਨੂੰ ਭਰੋਸਾ ਦੇ ਰਹੀ CM promises farmers

ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਸਮਰਥਨ ਮੁੱਲ ਉਤੇ ਖਰੀਦਣ ਦਾ ਪੱਕਾ ਭਰੋਸਾ ਦੇ ਰਹੀ ਹੋਵੇ। ਇਸ ਨਾਲ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਦਰਮਿਆਨ ਇਕ ਹੋਰ ਫਸਲ ਬੀਜਣ ਦਾ ਮੌਕਾ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਉਤੇ ਵੀ ਲਾਭ ਹੋਵੇਗਾ।”

ਦੱਸਣਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪੰਜਾਬ ਵਿਚ ਮੌਜੂਦਾ ਸਾਲ ਵਿਚ ਹੁਣ ਤੱਕ ਲਗਪਗ 77,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਆ ਚੁੱਕਾ ਹੈ ਜਦਕਿ ਬੀਤੇ ਵਰ੍ਹੇ ਲਗਪਗ 50,000 ਏਕੜ ਰਕਬਾ ਇਸ ਦੀ ਕਾਸ਼ਤ ਹੇਠ ਸੀ।

Also Read :  ਸੂਬੇ ‘ਚ ਵਧ ਰਹੇ ਕੋਰੋਨਾ ਦੇ ਮਾਮਲੇ, ਸਭ ਤੋਂ ਵੱਧ ਪਟਿਆਲਾ ‘ਚ

Connect With Us : Twitter Facebook youtube

SHARE