CM Scholarship Scheme ਲਾਗੂ ਕਰਨ ਦੀ ਪ੍ਰਵਾਨਗੀ

0
243
CM Scholarship Scheme

CM Scholarship Scheme

ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ਮੁੱਖ ਮੰਤਰੀ ਵਜ਼ੀਫਾ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ

ਉਚੇਰੀ ਸਿੱਖਿਆ ਲਈ ਜਨਰਲ ਵਰਗ ਦੇ ਹੋਣਹਾਰ ਗਰੀਬ ਵਿਦਿਆਰਥੀਆਂ ਦੀ ਮਦਦ ਕਰਨ ਅਤੇ ਕੁਲ ਦਾਖਲਾ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

ਇੰਡੀਆ ਨਿਊਜ਼,ਚੰਡੀਗੜ੍ਹ:

CM Scholarship Scheme ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਨਾਲ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (ਜੀਈਆਰ) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ।

CM Scholarship Scheme ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲੇਗਾ ਫਾਇਦਾ

ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ। ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫੀਸਦੀ ਰਿਆਇਤ ਦਿੱਤੀ ਜਾਵੇਗੀ।

ਇਸੇ ਤਰ੍ਹਾਂ 70 ਫੀਸਦੀ ਤੋਂ ਵੱਧ ਅਤੇ 80 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਫੀਸ ਵਿਚ 80 ਫੀਸਦੀ ਰਿਆਇਤ ਮਿਲੇਗੀ। 80 ਫੀਸਦੀ ਤੋਂ ਵੱਧ ਅਤੇ 90 ਫੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫੀਸਦੀ ਰਿਆਇਤ ਜਦਕਿ 90 ਫੀਸਦੀ ਤੋਂ ਵੱਧ ਅਤੇ 100 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 100 ਫੀਸਦੀ ਰਿਆਇਤ ਮਿਲੇਗੀ।

CM Scholarship Scheme ਇਹ ਸ਼ਰਤ ਹੋਵੇਗੀ

ਵਿਦਿਆਰਥੀਆਂ ਨੂੰ ਵਜ਼ੀਫਾ ਤਾਂ ਹੀ ਦਿੱਤਾ ਜਾਵੇਗਾ, ਜੇਕਰ ਉਨ੍ਹਾਂ ਨੂੰ ਕੋਈ ਹੋਰ ਵਜ਼ੀਫਾ ਨਾ ਮਿਲਦਾ ਹੋਵੇ। ਜੇਕਰ ਵਿਦਿਆਰਥੀ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੀ ਕਿਸੇ ਸਕੀਮ ਅਧੀਨ ਕੋਈ ਵਜ਼ੀਫਾ ਪ੍ਰਾਪਤ ਕਰ ਰਿਹਾ ਹੋਵੇ ਅਤੇ ਇਸ ਨਵੀਂ ਸਕੀਮ ਅਧੀਨ ਮਿਲਣ ਵਾਲਾ ਲਾਭ ਉਸ ਨਾਲੋਂ ਵੱਧ ਬਣਦਾ ਹੋਵੇ ਤਾਂ ਉਸ ਨੂੰ ਇਸ ਨਵੀਂ ਸਕੀਮ ਅਧੀਨ ਮਿਲਣ ਵਾਲੇ ਵਜ਼ੀਫੇ ਅਤੇ ਪਹਿਲਾਂ ਮਿਲਦੇ ਵਜ਼ੀਫੇ ਦੇ ਅੰਤਰ ਵਾਲੀ ਰਾਸ਼ੀ ਹੀ ਅਦਾਇਗੀਯੋਗ ਹੋਵੇਗੀ।

ਇਹ ਵੀ ਪੜ੍ਹੋ : Corona Virus in Punjab ਉੱਪ ਮੁੱਖ ਮੰਤਰੀ ਨੇ ਤਿਆਰੀਆਂ ਦਾ ਜਾਇਜਾ ਲਿਆ

ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਜ਼ਰੂਰੀ ਅਤੇ ਮਜ਼ਬੂਰੀ

Connect With Us:-  Twitter Facebook

SHARE