CM statement on BJP ਪੰਜਾਬੀਆਂ ਨੇ ਭਾਜਪਾ ਨੂੰ ਨਕਾਰ ਦਿੱਤਾ: ਮੁੱਖ ਮੰਤਰੀ

0
251
CM statement on BJP
CM statement on BJP
ਇੰਡੀਆ ਨਿਊਜ਼, ਦਸੂਹਾ (ਹੁਸ਼ਿਆਰਪੁਰ):
CM statement on BJP ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬੁੱਧਵਾਰ ਦੀ ਰੈਲੀ ਦੀ ਅਸਫਲਤਾ ਇਸ ਤੱਥ ਦਾ ਸਬੂਤ ਹੈ ਕਿ ਸੂਝਵਾਨ ਪੰਜਾਬੀਆਂ ਨੇ ਭਾਜਪਾ ਦੇ ਫੁੱਟ ਪਾਊ ਅਤੇ ਨਫਰਤ ਦੇ ਏਜੰਡੇ ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ। ਇੱਥੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੱਲ ਹੋਈ ਭਾਜਪਾ ਦੀ ਰੈਲੀ ਵਿੱਚ ਜਿੱਥੇ 70,000 ਕੁਰਸੀਆਂ ਲਗਾਈਆਂ ਗਈਆਂ ਸਨ, ਸਿਰਫ 700 ਵਿਅਕਤੀ ਹਾਜਰ ਹੋਣ ਦਾ ਤੱਥ ਮੋਦੀ ਸਰਕਾਰ ਵਿਰੁੱਧ ਲੋਕਾਂ ਦੇ ਮਨਾਂ ਵਿਚਲੇ ਰੋਸ ਨੂੰ ਦਰਸਾਉਂਦਾ ਹੈ।

ਖਾਲੀ ਕੁਰਸੀਆਂ ਨੇ ਭਾਜਪਾ ਨੂੰ ਸੀਸਾ ਦਿਖਾਇਆ (CM statement on BJP)

ਉਨਾਂ ਕਿਹਾ ਕਿ ਖਾਲੀ ਪਈਆਂ ਕੁਰਸੀਆਂ ਨੇ ਭਾਜਪਾ ਅਤੇ ਇਸ ਦੀ ਸਮੁੱਚੀ ਲੀਡਰਸਪਿ ਨੂੰ ਜਨਤਾ ਦੀਆਂ ਭਾਵਨਾਵਾਂ ਦਾ ਪਤਾ ਲਗਾਉਣ ਵਿੱਚ ਨਾਕਾਮ ਰਹਿਣ ਦਾ ਸੀਸਾ ਦਿਖਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੰਕਾਰੀ ਆਗੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ ਇਸ ਦਾ ਅੰਦਾਜ ਭਾਜਪਾ ਦੇ ਇਸ ਫਲਾਪ ਸੋਅ ਤੋਂ ਲਗਾਇਆ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ (CM statement on BJP)

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ ਪਰ ਭਾਜਪਾ ਦੀ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਦੇ ਮੱਦੇਨਜਰ ਪ੍ਰਧਾਨ ਮੰਤਰੀ ਨੇ ਦੌਰਾ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਦੌਰੇ ਦੌਰਾਨ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਨਿਗਰਾਨੀ ਉਨਾਂ ਨੇ ਖੁਦ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਹਵਾਈ ਯਾਤਰਾ ਕਰਨੀ ਸੀ (CM statement on BJP)

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਨੇ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਹਵਾਈ ਯਾਤਰਾ ਕਰਨੀ ਸੀ। ਉਨਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਆਖਰੀ ਪਲਾਂ ਵਿੱਚ ਬਦਲਾਅ ਕਰਦਿਆਂ ਅਚਾਨਕ ਸੜਕ ਰਾਹੀਂ ਯਾਤਰਾ ਕਰਨ ਦਾ ਫੈਸਲਾ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਇਸ ਦੇ ਵੀ ਪੂਰੇ ਪ੍ਰਬੰਧ ਕੀਤੇ ਹੋਏ ਸਨ ਪਰ ਰੈਲੀ ਵਿੱਚ ਲੋਕਾਂ ਦੀ ਘੱਟ ਹਾਜਰੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੇ ਸੜਕ ਜਾਮ ਦਾ ਹਵਾਲਾ ਦਿੰਦਿਆਂ ਆਪਣਾ ਦੌਰਾ ਰੱਦ ਕਰ ਦਿੱਤਾ।

Connect With Us : Twitter Facebook

SHARE