CM Statement On Opposition ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ: ਚੰਨੀ

0
255
CM Statement On Opposition

CM Statement On Opposition

ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸ਼ੀਏ ਉੱਤੇ ਪੁੱਜਾ

ਇੰਡੀਆ ਨਿਊਜ਼, ਪਾਇਲ (ਲੁਧਿਆਣਾ):

CM Statement On Opposition ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸ਼ਮਣ ਜਮਾਤ ਭਾਜਪਾ ਨਾਲ ਰਲ ਕੇ ਮੁੜ ਸੱਤਾ ਦੇ ਸੁਫਨੇ ਦੇਖ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਦਲ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਇਕੱਠੇ ਹਨ। ਉਹ ਅੱਜ ਪਾਇਲ ਦੀ ਦਾਣਾ ਮੰਡੀ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ।

ਅਕਾਲੀ ਦਲ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ (CM Statement On Opposition)

ਉਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਅਤੇ ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸ਼ੀਏ ਉੱਤੇ ਪੁੱਜ ਗਿਆ ਹੈ ਤੇ ਜਦ ਤੱਕ ਸੁਖਬੀਰ ਤੇ ਮਜੀਠੀਆ ਅਕਾਲੀ ਦਲ ਵਿਚ ਹਨ ਉਦੋਂ ਤੱਕ ਅਕਾਲੀ ਦਲ ਉੱਠ ਨਹੀਂ ਸਕਦਾ। ਅਕਾਲੀ ਦਲ ਦੇ ਆਗੂਆਂ ਵੱਲੋਂ ਲੁੱਟ ਦੇ ਪੈਸੇ ਨਾਲ ਪਾਈਆਂ ਬੱਸਾਂ ਅੱਜ ਥਾਣਿਆਂ ਵਿਚ ਖੜੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀ ਦਾ ਕੇਸ ਬਹੁਤ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਬਚਣ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਨਸ਼ੇ ਵਾਲਿਆਂ ਨੂੰ ਛੱਡਿਆ ਜਾਵੇਗਾ।

ਰਾਜ ਪੰਜਾਬ ਦੇ ਆਮ ਲੋਕ ਕਰਨਗੇ (CM Statement On Opposition)

ਕੇਜਰੀਵਾਲ ਤੇ ਤਿੱਖਾ ਵਿਅੰਗ ਕੱਸਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਨੂੰ ਸ਼ਾਮਲਾਟ ਸਮਝ ਕੇ ਦਿੱਲੀ ਵਾਲੇ ਏਥੇ ਕਬਜਾ ਕਰਨ ਨੂੰ ਫਿਰਦੇ ਹਨ। ਇੱਥੇ ਰਾਜ ਪੰਜਾਬ ਦੇ ਆਮ ਲੋਕ ਕਰਨਗੇ। ਉਨਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ ਕੇ ਉਹਨਾਂ ਨੂੰ ਮਿਲਣ ਪੁੱਜ ਜਾਂਦੇ ਹਨ ਜਦਕਿ ਕੇਜਰੀਵਾਲ ਤੇ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਬਿਲਕੁਲ ਇਕੱਠ ਨਹੀਂ ਹੁੰਦਾ।

ਕੇਜਰੀਵਾਲ ਨੂੰ ਪੰਜਾਬ ਬਾਰੇ ਕੁਝ ਵੀ ਪਤਾ ਨਹੀਂ (CM Statement On Opposition)

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਦਾਅਵੇ ਤਾਂ ਵੱਡੇ ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਰਹਿਣ ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ।

ਇਹ ਵੀ ਪੜ੍ਹੋ : Illegal Mining in Punjab ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ : ਮੁੱਖ ਮੰਤਰੀ

Connect With Us:-  Twitter Facebook

 

SHARE