CM Statement on Patiala clash
ਲੋਕਾਂ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਦੀ ਅਪੀਲ
ਇੰਡੀਆ ਨਿਊਜ਼, ਚੰਡੀਗੜ੍ਹ :
CM Statement on Patiala clash ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖਣ ਦੇ ਨਾਲ-ਨਾਲ ਪਿਆਰ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਪੁਰਾਣੀਆਂ ਰਵਾਇਤਾਂ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਸਹਿਯੋਗ ਦੀ ਅਪੀਲ CM Statement on Patiala clash
ਇਸ ਘਟਨਾ ’ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਕਟ ਦੀ ਘੜੀ ਵਿਚ ਸੰਜਮ ਵਰਤਦੇ ਹੋਏ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਭਗਵੰਤ ਮਾਨ ਨੇ ਕੀਤਾ ਟਵੀਟ CM Statement on Patiala clash
ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, “ਪਟਿਆਲ਼ਾ ਵਿਚ ਝੜਪ ਹੋਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਹਾਲਾਤ ਉਤੇ ਨੇੜਿਓਂ ਨਿਗ੍ਹਾ ਰੱਖੀ ਹੋਈ ਹੈ ਅਤੇ ਸੂਬੇ ਵਿਚ ਕਿਸੇ ਨੂੰ ਵੀ ਕੋਈ ਗੜਬੜ ਨਹੀਂ ਕਰਨ ਦਿੱਤੀ ਜਾਵੇਗੀ।
ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਵੱਧ ਮਹੱਤਵਪੂਰਨ ਹੈ।” ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਕੀਤਾ ਜਾਣਾ ਚਾਹੀਦਾ ਜਿਸ ਨਾਲ ਸਾਡਾ ਸ਼ਾਂਤਮਈ ਮਾਹੌਲ ਖਰਾਬ ਹੁੰਦਾ ਹੋਵੇ ਕਿਉਂਕਿ ਅਸੀਂ ਸਾਰੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸ਼ਾਂਤਮਈ, ਸਦਭਾਵਨਾ ਪੂਰਨ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨੈਤਿਕ ਤੌਰ ‘ਤੇ ਦ੍ਰਿੜ ਅਤੇ ਵਚਨਬੱਧ ਹਾਂ।
Also Read : ਸ਼ਿਵ ਸੈਨਾ ਵਰਕਰ ਅਤੇ ਸਿੱਖ ਭਾਈਚਾਰੇ’ਚ ਟਕਰਾਓ
Connect With Us : Twitter Facebook youtube