ਵਿਧਾਨਸਭਾ ਚੋਣਾਂ’ਚ ਹੋਈ ਹਾਰ ਤੋਂ ਅਜੇ ਤਕ ਕਾਂਗਰਸੀ ਬੋਖਲਾਹਟ ਵਿੱਚ : ਮਾਨ

0
155
CM Statement on Punjab Congress
CM Statement on Punjab Congress

ਇੰਡੀਆ ਨਿਊਜ਼, ਮਾਨਸਾ (CM Statement on Punjab Congress) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ ਮਾਣਹਾਨੀ ਨੂੰ ਹੁਣ ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਬਦਲਾ ਲੈਣ ਦੇ ਸਾਧਨ ਵਜੋਂ ਵਰਤ ਰਹੇ ਹਨ। ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੁਣ ਸਾਡੇ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜ਼ਰ ਸਰਕਾਰ ਦੀ ਵਧ ਰਹੀ ਮਕਬੂਲੀਅਤ ਤੋਂ ਡਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਸ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਸਾਡੀ ਪਾਰਟੀ ਦੇ ਹੱਕ ਵਿੱਚ ਆਏ ਫੈਸਲੇ ਕਾਰਨ ਰੰਜਿਸ਼ ਵਜੋਂ ਦਾਇਰ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਣ ਤੋਂ ਨਹੀਂ ਰੋਕ ਸਕਣਗੇ।

ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਲਈ ਅਜਿਹੇ ਕਿਸੇ ਵੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਲੰਬੇ ਸਮੇਂ ਤੱਕ ਬਰਬਾਦ ਕੀਤਾ, ਉਹ ਹੁਣ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਨੂੰ ਸਾਧਨ ਵਜੋਂ ਵਰਤ ਰਹੇ ਹਨ।

ਇਹ ਵੀ ਪੜ੍ਹੋ: 634 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਜਲਦ : ਜੌੜਾਮਾਜਰਾ

ਇਹ ਵੀ ਪੜ੍ਹੋ:  ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ

ਸਾਡੇ ਨਾਲ ਜੁੜੋ :  Twitter Facebook youtube

SHARE