CM target Center Goverment ਕੇਂਦਰ ਦਾ ਮਨੋਰਥ ਪੰਜਾਬ ਸਰਕਾਰ ਦਾ ਤਖਤਾ ਪਲਟਾਉਣਾ : ਚੰਨੀ

0
275
CM target Center Goverment
CM target Center Goverment
ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ
ਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ
ਇੰਡੀਆ ਨਿਊਜ਼, ਟਾਂਡਾ (ਹੁਸ਼ਿਆਰਪੁਰ):
CM target Center Goverment ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖਤਾ ਪਲਟਾਉਣਾ ਹੈ।
ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਸੀ, ਉਨਾਂ ਨੇ ਬੁੱਧਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿਚ ਲੋਕਾਂ ਦੀ ਗਿਣਤੀ ਮਾਮੂਲੀ ਸੀ।

ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ (CM target Center Goverment)

ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਖਾਲੀ ਕੁਰਸੀਆਂ ਉਨਾਂ ਨੂੰ ਮੂੰਹ ਚੜਾਉਂਦੀਆਂ ਰਹੀਆਂ ਜਿਸ ਕਰਕੇ ਸੁਰੱਖਿਆ ਦੇ ਖਤਰੇ ਦਾ ਹੋਛਾ ਕਾਰਨ ਦੇ ਕੇ ਵਾਪਸ ਕੌਮੀ ਰਾਜਧਾਨੀ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੀ ਆੜ ਵਿਚ ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਕਿ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੂਬੇ ਵਿਚ ਜਮਹੂਰੀਅਤ ਦਾ ਕਤਲ ਕੀਤਾ ਜਾ ਸਕੇ।

ਪੰਜਾਬੀਆਂ ਨੇ ਦੇਸ਼ ਦੀ ਏਕਤਾ ਲਈ ਜਾਨਾਂ ਕੁਰਬਾਨ ਕੀਤੀਆਂ (CM target Center Goverment)

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਤੋਂ ਕਿਲੋਮੀਟਰ ਦੀ ਦੂਰੀ ਉਤੇ ਹੋਣ ਤਾਂ ਉਸ ਵੇਲੇ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਖਤਰਾ ਕਿਵੇਂ ਪੈਦਾ ਹੋ ਸਕਦਾ ਹੈ। ਉਨਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫਲਾ ਖੜਾ ਸੀ, ਉਥੇ ਤਾਂ ਇਕ ਵੀ ਨਾਅਰਾ ਨਹੀਂ ਲੱਗਿਆ ਤਾਂ ਫੇਰ ਉਨਾਂ ਦੀ ਜ਼ਿੰਦਗੀ ਖਤਰੇ ਵਿਚ ਕਿਵੇਂ ਪੈ ਗਈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਉਨਾਂ ਕਿਹਾ ਕਿ ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖਤਰਾ ਨਹੀਂ ਬਣ ਸਕਦੇ।

ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ ਕਰ ਦਿੱਤਾ (CM target Center Goverment)

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਇੱਕ ਸਤਿਕਾਰਤ ਆਗੂ ਹਨ ਪਰ ਅਜਿਹੀਆਂ ਘਟੀਆ ਚਾਲਾਂ ਵਿੱਚ ਸਾਮਲ ਹੋਣਾ ਉਨਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ ਕਰ ਦਿੱਤਾ ਹੈ ਜੋ ਇਸ ਦੀ ਸਮੁੱਚੀ ਲੀਡਰਸਪਿ ਨੂੰ ਹਜ਼ਮ ਨਹੀਂ ਹੋ ਰਿਹਾ। ਇੱਕ ਤੁਲਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੌਸਮ ਕੱਲ ਵੀ ਖਰਾਬ ਸੀ ਅਤੇ ਅੱਜ ਵੀ ਖਰਾਬ ਹੈ ਪਰ ਬੁੱਧਵਾਰ ਨੂੰ ਭਾਜਪਾ ਦੀ ਰੈਲੀ ਲਈ ਬਹੁਤ ਘੱਟ ਲੋਕ ਆਏ ਸਨ ਜਦੋਂ ਕਿ ਕਾਂਗਰਸ ਦੀ ਅੱਜ ਦੀ ਰੈਲੀ ਵਿੱਚ ਲੋਕਾਂ ਦੀ ਭਾਰੀ ਇਕੱਠ ਸੀ।

ਪ੍ਰਧਾਨ ਮੰਤਰੀ ਦਾ ਉਦੇਸ ਸੂਬੇ ਵਿੱਚ ਰਾਸਟਰਪਤੀ ਸਾਸਨ ਲਾਗੂ ਕਰਨਾ (CM target Center Goverment)

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨਾਂ ਦੇ ਸਮੂਹ ਵੱਲੋਂ ਕੱਲ ਦੀ ਡਰਾਮੇਬਾਜੀ ਦਾ ਉਦੇਸ ਸੂਬੇ ਵਿੱਚ ਰਾਸਟਰਪਤੀ ਸਾਸਨ ਲਾਗੂ ਕਰਨਾ ਹੈ। ਹਾਲਾਂਕਿ, ਉਨਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬ ਨੂੰ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ, ਦਬਾਅ ਨਾਲ ਨਹੀਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਨੂੰ ਢਾਹ ਲਾਉਣ ਵਾਲੀ ਅਜਿਹੀ ਕਿਸੇ ਵੀ ਹਰਕਤ ਦਾ ਪੰਜਾਬ ਵਾਸੀ ਡੱਟ ਕੇ ਵਿਰੋਧ ਕਰਨਗੇ।
Connect With Us : Twitter Facebook
SHARE