India News (ਇੰਡੀਆ ਨਿਊਜ਼), CM Tirth Yatra scheme , ਚੰਡੀਗੜ੍ਹ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਅੱਜ ਰਾਜਪੁਰਾ ਤੋਂ ਪਹਿਲੀ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ ਹੈ। ਇਹ ਬਸ ਮਾਤਾ ਚਿੰਤਾਪੁਰਨੀ, ਮਾਤਾ ਨੈਨਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਸ਼ਰਧਾਲੂਆਂ ਨੂੰ ਕਰਵਾਵੇਗੀ।
ਗੋਰਤਲਬ ਹੈ ਕਿ ਹਾਲ ਹੀ ਦੇ ਵਿੱਚ ਸੀਐਮ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਬੱਸ ਦੁਆਰਾ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
ਵਿਧਾਇਕ ਨੇ ਰਵਾਨਾ ਕੀਤੀ ਤੀਰਥ ਯਾਤਰਾ ਬੱਸ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਧਾਰਮਿਕ ਸਥਾਨਾਂ ਲਈ ਪਹਿਲੀ ਬੱਸ ਅੱਜ ਰਾਜਪੁਰਾ ਤੋਂ ਰਵਾਨਾ ਹੋਈ ਹੈ ਹਲਕਾ ਵਿਧਾਇਕ ਨੀਨਾ ਮਿੱਤਲ ਵੱਲੋਂ ਬਸ ਨੂੰ ਰਵਾਨਾ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਜੋ ਸ਼ਰਧਾਲੂ ਕਰਾਇਆ ਨਹੀਂ ਲਗਾ ਸਕਦੇ ਸਨ ਉਹਨਾਂ ਲਈ ਇਹ ਸਕੀਮ ਲਾਹੇਵੰਦ ਸਾਬਤ ਹੋਵੇਗੀ ਬੱਸ ਦੇ ਵਿੱਚ ਯਾਤਰੂਆਂ ਨੂੰ ਖਾਣ ਪੀਣ ਦਾ ਸਮਾਨ ਵੀ ਉਪਲਬਧ ਕਰਵਾਇਆ ਜਾਵੇਗਾ।
ਅੱਜ ਤੋਂ ਸ਼ੁਰੂ ਹੋ ਰਹੀ ਸਰਕਾਰ ਤੁਹਾਡੇ ਦੁਆ ਸਕੀਮ
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਆਮ ਆਦਮੀ ਪਾਰਟੀ ਦੇ ਸਟੇਟ ਸਪੋਕਸ ਪਰਸਨ ਐਡਵੋਕੇਟ ਬਿਕਰਮਜੀਤ ਪਾਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸੁਵਿਧਾਵਾਂ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਣ ਦੇ ਮੁੱਦੇ ਉੱਤੇ ਸੱਤਾ ਵਿੱਚ ਆਈ ਹੈ।
ਜਦੋਂ ਕਿ ਪੰਜਾਬ ਸਰਕਾਰ ਵੱਲੋਂ ਸੀਐਮ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਵੱਖ-ਵੱਖ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ। ਅੱਜ ਤੋਂ ਹੀ ਸਰਕਾਰ ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਘਰ ਬੈਠੇ ਆ ਹੀ ਵੱਖ ਵੱਖ ਵਿਭਾਗਾਂ ਦੇ ਕੰਮ ਕਰਵਾਏ ਜਾ ਸਕਣਗੇ।
ਇਹ ਵੀ ਪੜ੍ਹੋ :Punjab Police : ਪੰਜਾਬ ਪੁਲਿਸ ਨੇ ”ਝੂਠੇ ਪੁਲਿਸ ਮੁਕਾਬਲੇ ਦਾ ਸੱਚ” ਕਬੂਲਣ ਨੂੰ ਲਗਾਏ 25 ਸਾਲ