ਐਮਐਸਪੀ ਕਮੇਟੀ ਵਿੱਚ ਪੰਜਾਬ ਦੇ ਨੁਮਾਇੰਦੇ ਸ਼ਾਮਲ ਕਰਣ ਦੀ ਮੰਗ

0
211
CM Wrote Letter To PM
CM Wrote Letter To PM
  • ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ 

ਇੰਡੀਆ ਨਿਊਜ਼, ਚੰਡੀਗੜ੍ਹ: ਐਮਐਸਪੀ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਦੀ ਮੰਗ ਜਾਰੀ ਹੈ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ’ਤੇ ਪੱਖਪਾਤੀ ਕਮੇਟੀ ਬਣਾਉਣ ਦਾ ਦੋਸ਼ ਲਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਦੇ ਨੁਮਾਇੰਦਿਆਂ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਲਗਾਤਾਰ ਉਠਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਆਪਣੀ ਮੰਗ ਦੁਹਰਾਈ।

ਮਾਨ ਨੇ ਕਿਹਾ ਕਿ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਸੂਬੇ ਦੇ ਲੋਕਾਂ ਦਾ ਅਹਿਮ ਯੋਗਦਾਨ ਹੈ। ਦੇਸ਼ ਵਿੱਚ ਅਨਾਜ ਦੇ ਭੰਡਾਰ ਨੂੰ ਭਰਨ ਵਿੱਚ ਸੂਬੇ ਦੇ ਕਿਸਾਨਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਕਾਨੂੰਨੀ ਹੱਕ ਹੈ। ਕੇਂਦਰ ਸਰਕਾਰ ਨੂੰ ਇਸ ਸਬੰਧੀ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਨੁਮਾਇੰਦਿਆਂ ਨੂੰ ਕਮੇਟੀ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

ਅੱਠਵੇਂ ਪਾਤਸ਼ਾਹ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਾਂ ਦੀ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ।

ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਕੋਲ ਪਹੁੰਚੇ। ਦੱਸਣਯੋਗ ਹੈ ਕਿ ਕੁਲਦੀਪ ਸਿੰਘ ਭਾਰਤ-ਚੀਨ ਸਰਹੱਦ ‘ਤੇ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ ਸਨ। ਕੁਲਦੀਪ ਸਿੰਘ 21 ਸਿੱਖ ਬਟਾਲੀਅਨ ਦਾ ਸਿਪਾਹੀ ਸੀ। ਪਰਿਵਾਰ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਪਰਿਵਾਰ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ: ਮੁਕਤਸਰ ਪੁਲਿਸ ਨੇ ਲਿਆ ਗੈਂਗਸਟਰ ਲੌਰੈਂਸ ਬਿਸ਼ਨੋਈ ਦਾ ਰਿਮਾਂਡ

ਸਾਡੇ ਨਾਲ ਜੁੜੋ :  Twitter Facebook youtube

SHARE