CM’s Anti-Corruption Number ਭਗਵੰਤ ਮਾਨ ਨੇ ਜਾਰੀ ਕੀਤਾ ਨੰਬਰ,ਜੇਕਰ ਕੋਈ ਰਿਸ਼ਵਤ ਮੰਗੇ ਤਾਂ 95012-00200 ‘ਤੇ ਕਰੋ ਸ਼ਿਕਾਇਤ

0
268
CM's Anti-Corruption Number

CM’s Anti-Corruption Number

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਲਈ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਜਾਰੀ ਕੀਤਾ ਹੈ। ਯਾਦ ਰਹੇ ਕਿ ਇਹ ਉਹੀ ਨੰਬਰ ਹੈ ਜਿਸ ਦਾ ਐਲਾਨ ਸਭ ਤੋਂ ਪਹਿਲਾਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਕੀਤਾ ਸੀ। ਇਹ ਵਟਸਐਪ ਨੰਬਰ ਹੈ। ਸੀਐਮ ਨੇ ਪਜੰਬ ਦੇ ਸਰਕਾਰੀ ਦਫਤਰਾਂ ਵਿੱਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਨੰਬਰ ਜਾਰੀ ਕੀਤਾ ਹੈ।CM’s Anti-Corruption Number

ਜੇ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋCM’s Anti-Corruption Number

ਸੀਐਮ ਭਗਵੰਤ ਮਾਨ ਨੇ ਨੰਬਰ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੰਮ ਕਰਨ ਦੇ ਏਵਜ਼ ਵਿੱਚ ਰਿਸ਼ਵਤ ਜਾਂ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ, ਸਗੋਂ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਇਸ ਨੰਬਰ ‘ਤੇ ਭੇਜੋ। ਭੇਜੀਆਂ ਗਈਆਂ ਸ਼ਿਕਾਇਤਾਂ ਦੀ ਬਿਨਾਂ ਕਿਸੇ ਪੱਖਪਾਤ ਦੇ ਜਾਂਚ ਕੀਤੀ ਜਾਵੇਗੀ। ਦੋਸ਼ੀ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਦਿੱਲੀ ਦਾ ਸਫਲ ਫਾਰਮੂਲਾ ਹੈ CM’s Anti-Corruption Number

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ਲਈ ਜਾਰੀ ਕੀਤਾ ਗਿਆ ਨੰਬਰ ਦਿੱਲੀ ਸਰਕਾਰ ਦਾ ਸਫਲ ਫਾਰਮੂਲਾ ਹੈ। ਸੀਐਮ ਨੇ ਕਿਹਾ ਕਿ ਦਿੱਲੀ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਨੇ ਆਪਣੀ 49 ਦਿਨਾਂ ਦੀ ਸਰਕਾਰ ਦੌਰਾਨ ਅਜਿਹਾ ਨੰਬਰ ਜਾਰੀ ਕੀਤਾ ਸੀ। ਇਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਅਤੇ ਦਿੱਲੀ ਵਿੱਚ ਭ੍ਰਿਸ਼ਟਾਚਾਰ ਬੰਦ ਹੋ ਗਿਆ।

ਹੁਸੈਨੀ ਵਾਲਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

CM's Anti-Corruption Number

ਸੀਐਮ ਭਗਵੰਤ ਮਾਨ ਅੱਜ ਹੁਸੈਨੀਵਾਲਾ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਹ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵੀ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ।CM’s Anti-Corruption Number

Also Read :CM Bhagwant Mann Attention Of Banur Case ਟਰੱਕ ਯੂਨੀਅਨ ਦੀ ਪ੍ਰਧਾਨਗੀ ਲਈ ਅਕਾਲੀ ਆਗੂ ਆਮ ਆਦਮੀ ਪਾਰਟੀ ‘ਚ ਛਲਾਂਗ ਲਾਉਣ ਨੂੰ ਕਾਹ੍ਹਲਾ

Also Read :Halqa Banur/Rajpura has not got any minister since 2007 ਹਲਕਾ ਬਨੂੜ/ਰਾਜਪੁਰਾ ਨੂੰ 2007 ਤੋਂ ਬਾਅਦ ਨਹੀਂ ਮਿਲਿਆ ਕੋਈ ਮੰਤਰੀ ,ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਆਸ

Connect With Us : Twitter Facebook

SHARE