Commencement Of Development Works : ਵਿਧਾਇਕ ਕੁਲਵੰਤ ਸਿੰਘ ਨੇ ਕਾਰਗਿਲ ਪਾਰਕ ਸੈਕਟਰ 71 ਵਿਖੇ 49.3 ਲੱਖ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

0
199
Commencement Of Development Works
49.3 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਨੇ ਟੱਕ ਲਗਾ ਕੇ ਸ਼ੁਰੂਆਤ ਕਰਵਾਈ

India News (ਇੰਡੀਆ ਨਿਊਜ਼), Commencement Of Development Works, ਚੰਡੀਗੜ੍ਹ : ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ 71 ਵਿਖੇ ਵਿਕਾਸ ਕਾਰਜਾਂ ਦੇ ਵਿੱਚ ਤੇਜੀ ਲਿਆਉਂਦੇ ਹੋਏ ਕਾਰਗਿਲ ਪਾਰਕ ਵਿਚਲੇ ਕੰਮਾਂ ਨੂੰ ਸ਼ੁਰੂ ਕਰਵਾਇਆ। ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਵਾਰਡ ਵਿੱਚ ਸਥਿਤ ਕਾਰਗਿਲ ਪਾਰਕ ਵਿਖੇ 49.3 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਨੇ ਟੱਕ ਲਗਾ ਕੇ ਸ਼ੁਰੂਆਤ ਕਰਵਾਈ, ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ੁਰੂ ਕਰਵਾਏ ਗਏ ਕੰਮਾਂ ਦੇ ਵਿੱਚ ਫੁੱਟਪਾਥ ਦੀ ਰਿਪੇਅਰ ਕਰਨਾ, ਕਾਰਗਿਲ ਪਾਰਕ ਵਿਚਲੇ ਕੱਚੇ ਟਰੈਕ ਨੂੰ ਪੱਕਾ ਕਰਨਾ, ਟਾਈਲਾਂ ਦੀ ਰਿਪੇਅਰ ਅਤੇ ਪਾਰਕ ਵਿੱਚ ਯੋਗਾ ਸ਼ੈਡ ਲਗਾਉਣਾ ਸ਼ਾਮਿਲ ਹੈ।

ਹਰ ਲੋੜੀਂਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਰਗਿਲ ਪਾਰਕ ਵਿਚਲੇ ਬੰਦ ਪਏ ਫੁਆਰਿਆਂ ਦੀ ਰਿਪੇਅਰ ਕਰਕੇ, ਉਹਨਾਂ ਨੂੰ ਵੀ ਚਲਾਇਆ ਜਾਵੇਗਾ ਅਤੇ ਪਾਰਕ ਵਿੱਚ ਲੋੜੀਂਦਾ ਹੋਰ ਘਾਹ ਵੀ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਪਾਰਕ ਵਿੱਚ ਹਰ ਲੋੜੀਂਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ।

ਉਹਨਾਂ ਦੱਸਿਆ ਕਿ 14.88 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦਿਆ ਫ਼ਰਨੀਚਰ ਇਸ ਪਾਰਕ ਵਿੱਚ ਸਥਿੱਤ ਲਾਇਬ੍ਰੇਰੀ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਨੇ ਕਿਹਾ ਕਿ ਉਹ ਐਸ.ਏ.ਐਸ. ਨਗਰ ਸ਼ਹਿਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਅਤੇ ਐਸ.ਏ.ਐਸ. ਨਗਰ ਨੂੰ ਹੋਰ ਸੁੰਦਰ ਬਣਾਉਣ ਲਈ ਉਪਰਾਲੇ ਕਰ ਰਹੇ ਹਨ।

ਵਿਕਾਸ ਕਾਰਜਾਂ ਦੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ

ਜ਼ਿਕਰ ਯੋਗ ਹੈ ਕਿ ਅੱਜ ਵਿਧਾਇਕ ਮੋਹਾਲੀ ਨੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਕਾਰਗਿਲ ਪਾਰਕ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਤੋਂ ਵੀ ਇਸ ਪਾਰਕ ਨਾਲ ਸੰਬੰਧਿਤ ਲੋੜੀਂਦੀਆਂ ਜਰੂਰਤਾਂ ਦੇ ਬਾਰੇ ਵਿੱਚ ਜਾਣਕਾਰੀ ਲਈ।

ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਦੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ ਅਤੇ ਸ਼ੁਰੂ ਕਰਵਾਏ ਗਏ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ, ਇਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।

ਰੋਜ਼ਮਰ੍ਹਾ ਦੇ ਕੰਮਾਂ ਵਿੱਚ ਆ ਰਹੀਆਂ ਮੁਸ਼ਕਿਲਾਂ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਬੜੇ ਹੀ ਚਾਵਾਂ ਅਤੇ ਸੁਪਨਿਆਂ ਨੂੰ ਲੈ ਕੇ ਚੁਣੀ ਗਈ ਸਰਕਾਰ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਰੋਜ਼ਮਰ੍ਹਾ ਦੇ ਕੰਮਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਸੰਜੀਦਗੀ ਨਾਲ ਹੱਲ ਕਰਨ ਦੇ ਲਈ ਵਚਨਵੱਧ ਹੈ। ਪੰਜਾਬ ਦੇ ਵਿੱਚ ਸਿੱਖਿਆ ਅਤੇ ਸਿਹਤ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸੈਕਟਰ 71 ਵਿਖੇ ਸਥਿਤ ਵਾਰਡ ਦੇ ਵਿੱਚ ਕਾਰਗਿਲ ਦੇ ਸ਼ਹੀਦਾਂ ਨੂੰ ਸਮਰਪਿਤ ਕਾਰਗਿਲ ਪਾਰਕ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਦੇ ਅਨੁਸਾਰ ਇਸ ਪਾਰਕ ਵਿੱਚ ਲਾਇਬਰੇਰੀ ਨੂੰ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ :CM Tirth Yatra Yojana : ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲ੍ਹੇ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

 

SHARE