ਪੰਜਾਬ ਦੇ ਰਾਜਪਾਲ ਨੇ ਵਿਸਾਖੀ ਤੇ ਵਧਾਈ ਦਿੱਤੀ Congratulations on Baisakhi Mahavir Jayanti and Ambedkar Jayanti
ਪੰਜਾਬ ਦੇ ਰਾਜਪਾਲ ਨੇ ਵਿਸਾਖੀ, ਮਹਾਵੀਰ ਜਯੰਤੀ ਅਤੇ ਅੰਬੇਡਕਰ ਜਯੰਤੀ ‘ਤੇ ਲੋਕਾਂ ਨੂੰ ਵਧਾਈ ਦਿੱਤੀ
ਇੰਡੀਆ ਨਿਊਜ਼ ਚੰਡੀਗੜ੍ਹ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ, ਵਿਸਾਖੀ ਅਤੇ ਅੰਬੇਡਕਰ ਜਯੰਤੀ ਦੀ ਪੂਰਵ ਸੰਧਿਆ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਭਗਵਾਨ ਮਹਾਵੀਰ ਨੇ ਸਾਨੂੰ ਅੰਦਰੂਨੀ ਖੁਸ਼ੀ ਅਤੇ ਆਨੰਦ ਨਾਲ ਭਰਪੂਰ ਜੀਵਨ ਜਿਊਣ ਲਈ ਅਹਿੰਸਾ, ਸੱਚਾਈ ਅਤੇ ਸ਼ੁੱਧਤਾ ਦੇ ਸਿਧਾਂਤ ਸਿਖਾਏ ਹਨ।
ਉਨ੍ਹਾਂ ਸਮੂਹ ਲੋਕਾਂ ਨੂੰ ਭਗਵਾਨ ਮਹਾਂਵੀਰ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਰਾਜਪਾਲ ਨੇ ਕਿਹਾ ਕਿ ਵਿਸਾਖੀ ਦਾ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਸ ਦਿਨ ਖਾਲਸਾ ਪੰਥ ਦਾ ਜਨਮ ਹੋਇਆ ਸੀ। ਵਿਸਾਖੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਵੀ ਦਰਸਾਉਂਦੀ ਹੈ, ਜਦੋਂ ਕਿਸਾਨ ਆਪਣੀ ਮਿਹਨਤ ਦਾ ਫਲ ਵੱਢਦੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਉਤਸ਼ਾਹ ਨਾਲ ਮਨਾਉਣ ਅਤੇ ਚੰਗੀ ਅਤੇ ਭਰਪੂਰ ਫ਼ਸਲ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕਰਨ। ਰਾਜਪਾਲ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ ‘ਤੇ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਸਮਾਜਿਕ ਨਿਆਂ ਅਤੇ ਬਰਾਬਰੀ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਸਮਰਪਿਤ ਕੀਤਾ।Congratulations on Baisakhi Mahavir Jayanti and Ambedkar Jayanti
Also Read : ਇਸ ਵਿਭਾਗ ਵਿੱਚ ਜਲਦ ਹੋਵੇਗੀ ਭਰਤੀ Punjab Cabinet Decision
Also Read : ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਪ੍ਰਵਾਨਗੀ ਦਿੱਤੀ
Connect With Us : Twitter Facebook youtube