ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ

0
225
Congratulations to the people across the state on the arrival of the great Sufi saint Baba Farid Ji
Congratulations to the people across the state on the arrival of the great Sufi saint Baba Farid Ji
  • ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਈ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੁਨੇਹਾ ਦਿੱਤਾ

ਚੰਡੀਗੜ, PUNJAB NEWS (Congratulations to the people across the state on the arrival of the great Sufi saint Baba Farid Ji) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

 

 

ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਈ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੁਨੇਹਾ ਦਿੱਤਾ। ਉਨਾਂ ਵੱਲੋਂ ਰਚੀ ਗਈ ਬਾਣੀ ਦੀ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ।

 

ਵਿਧਾਨ ਸਭਾ ਸਪੀਕਰ ਨੇ ਲੋਕਾਂ ਨੂੰ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਚੱਲਣ ਅਤੇ ਆਪਸੀ ਪ੍ਰੇਮ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਸ ਨਾਲ ਅਸੀਂ ਇੱਕ ਬੇਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।

 

ਗੌਰਤਲਬ ਹੈ ਕਿ ਬਾਬਾ ਫਰੀਦ ਜੀ ਦੇ 112 ਪਵਿੱਤਰ ਸ਼ਲੋਕ ਅਤੇ 4 ਪਾਵਨ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।

 

 

ਇਹ ਵੀ ਪੜ੍ਹੋ: ਜਲੰਧਰ ਤੋਂ ਹਥਿਆਰਾਂ ਸਮੇਤ ਦੋ ਸ਼ੱਕੀ ਅੱਤਵਾਦੀ ਗ੍ਰਿਫਤਾਰ

ਇਹ ਵੀ ਪੜ੍ਹੋ:  ਹਿਮਾਚਲ ‘ਚ ਪੰਜਾਬ ਦੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE