Congress and AAP state President
ਹੁਣ ਪ੍ਰਧਾਨਗੀ ਲਈ ਅੱਡੀ ਚੋਟੀ ਦਾ ਜ਼ੋਰ ਲਗੇਗਾ
ਦਿਨੇਸ਼ ਮੌਦਗਿਲ, ਲੁਧਿਆਣਾ :
Congress and AAP state President ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵਿੱਚ ਕੋਈ ਵੀ ਪਾਰਟੀ AAP ਦੇ ਸਾਹਮਣੇ ਨਹੀਂ ਟਿਕ ਸਕੀ। ਆਮ ਆਦਮੀ ਪਾਰਟੀ ਨੇ ਸਾਰੀਆਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ। ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ (Chief minister) ਬਣੇ। ਇਸ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਚੋਣਾਂ ਤੋਂ ਬਾਅਦ ਸੂਬਾ ਪ੍ਰਧਾਨ ਦੇ ਅਹੁਦੇ ਲਈ ਅੱਡੀ ਚੋਟੀ ਦਾ ਜ਼ੋਰ ਲਾਉਣ ਦੀ ਵਾਰੀ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੀ ਆਪਸੀ ਕਲੇਸ਼ ਦਰਮਿਆਨ ਹਾਈਕਮਾਂਡ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕਰੇਗੀ। ਜਿਸ ਲਈ ਕਾਂਗਰਸ ਦੇ ਦਿੱਗਜ ਆਗੂ ਪ੍ਰਧਾਨਤਾ ਦੀ ਪ੍ਰਾਪਤੀ ਲਈ ਪੂਰਾ ਜ਼ੋਰ ਲਾਉਣਗੇ।
ਪੰਜਾਬ ਵਿੱਚ ਕਾਂਗਰਸ ਹੋ ਰਹੀ ਕਮਜ਼ੋਰ
ਇਹ ਕਾਂਗਰਸ ਹਾਈਕਮਾਂਡ ਲਈ ਵੱਡੀ ਚੁਣੌਤੀ ਹੈ, ਕਿਉਂਕਿ 2017 ਦੀਆਂ ਪੰਜਾਬ ਚੋਣਾਂ ਵਿੱਚ ਜਿੱਥੇ ਕਾਂਗਰਸ ਪਾਰਟੀ ਨੇ 77 ਸੀਟਾਂ ਜਿੱਤੀਆਂ ਸਨ, ਉੱਥੇ ਹੀ 2022 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਕਾਰਨ ਪੰਜਾਬ ਵਿੱਚ ਕਾਂਗਰਸ ਕਾਫੀ ਕਮਜ਼ੋਰ ਹੋ ਚੁੱਕੀ ਹੈ। ਹੁਣ ਕਾਂਗਰਸ ਹਾਈਕਮਾਂਡ ਨੂੰ ਅਜਿਹਾ ਫੈਸਲਾ ਲੈਣਾ ਹੋਵੇਗਾ ਅਤੇ ਅਜਿਹੇ ਪ੍ਰਧਾਨ ਦੀ ਚੋਣ ਅਤੇ ਨਿਯੁਕਤੀ ਕਰਨੀ ਪਵੇਗੀ ਜੋ ਸਾਰਿਆਂ ਨੂੰ ਨਾਲ ਲੈ ਕੇ ਪਾਰਟੀ ਅੰਦਰ ਚੱਲ ਰਹੀ ਖਿੱਚੋਤਾਣ ਨੂੰ ਰੋਕ ਸਕੇ। ਪੰਜਾਬ ‘ਚ ਕਾਂਗਰਸ ਮੁੜ ਮਜ਼ਬੂਤ ਹੋ ਸਕਦੀ ਹੈ।
ਆਮ ਆਦਮੀ ਪਾਰਟੀ ਨੂੰ ਚਾਹੀਦਾ ਹੋਵੇਗਾ ਯੋਗ ਨੇਤਾ
ਦੂਜੇ ਪਾਸੇ ਭਗਵੰਤ ਮਾਨ ਜੋ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਵੀ ਹਨ, ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੀ ਨਵਾਂ ਪ੍ਰਧਾਨ ਨਿਯੁਕਤ ਕਰੇਗੀ। ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ‘ਚ ‘ਆਪ’ ਦੀ ਜਿੱਤ ਦਾ ਝੰਡਾ ਲਹਿਰਾਇਆ ਗਿਆ। ਇਸ ਦੇ ਨਾਲ ਹੀ ਹੁਣ ਆਮ ਆਦਮੀ ਪਾਰਟੀ ਨੂੰ ਵੀ ਚੁਣ ਕੇ ਪ੍ਰਧਾਨ ਬਣਾਉਣਾ ਪਵੇਗਾ। ਇਸੇ ਤਰ੍ਹਾਂ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਸੀ ਪਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਨੂੰ ਪਾਰਟੀ ਦਾ ਮੁਖੀ ਮੰਨ ਲਿਆ।
Congress and AAP state President
Also Read : AAP candidates nominate for Rajya Sabha ਇਹ 5 ਸ਼ਖਸੀਅਤਾਂ ਜਾਣਗੀਆਂ ਰਾਜਸਭਾ