Congress demonstration in Ludhiana ਵਧਦੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ

0
240
Congress demonstration in Ludhiana

Congress demonstration in Ludhiana

ਦਿਨੇਸ਼ ਮੌਦਗਿਲ, ਲੁਧਿਆਣਾ:

Congress demonstration in Ludhiana ਦੇਸ਼ ‘ਚ ਦਿਨੋ-ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਸੁਰਿੰਦਰ ਡਾਵਰ ਆਦਿ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ |

ਮਹਿੰਗਾਈ ਨੇ ਲੋਕਾਂ ਵਿੱਚ ਹਾਹਾਕਾਰ ਮਚਾ ਦਿੱਤੀ : ਆਸ਼ੂ

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਮਹਿੰਗਾਈ ਨੇ ਲੋਕਾਂ ਵਿੱਚ ਹਾਹਾਕਾਰ ਮਚਾ ਦਿੱਤੀ ਹੈ ਅਤੇ ਆਮ ਲੋਕਾਂ ਨੂੰ ਮਹਿੰਗਾਈ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ।

Also Read : ਕਿਸਾਨਾਂ ਨੂੰ ਫਸਲ ਦੀ ਅਦਾਇਗੀ 24 ਘੰਟਿਆਂ ਵਿੱਚ ਮਿਲੇਗੀ

ਕੇਂਦਰ ਸਰਕਾਰ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਪੈਟਰੋਲੀਅਮ, ਗੈਸ ਅਤੇ ਦਾਲਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ। ਲਗਾਤਾਰ ਹੋ ਰਹੇ ਭਾਅ ਕਾਰਨ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਕਾਰਨ ਗਰੀਬ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। Congress demonstration in Ludhiana

Also Read :  Attack on former PM of Pakistan Nawaz Sharif ਮਰੀਅਮ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਦੀ ਮੰਗ ਕੀਤੀ

Connect With Us : Twitter Facebook

SHARE