Congress leaders met the Speaker
ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ
ਇੰਡੀਆ ਨਿਊਜ਼, ਚੰਡੀਗੜ੍ਹ:
Congress leaders met the Speaker ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀl ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ।
ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ Congress leaders met the Speaker
ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ। ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀਐਲਪੀ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।
Also Read : ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ Education Minister visits school
Connect With Us : Twitter Facebook youtube