ਅਲਕਾ ਲਾਂਬਾ ਦੀ ਪੇਸ਼ੀ ਤੋਂ ਪਹਿਲਾਂ ਕਾਂਗਰਸ ਦਾ ਪ੍ਰਦਰਸ਼ਨ Congress leaders protest in Rupnagar

0
279
Congress leaders protest in Rupnagar

Congress leaders protest in Rupnagar

ਦਿਨੇਸ਼ ਮੌਦਗਿਲ, ਲੁਧਿਆਣਾ :

Congress leaders protest in Rupnagar ਕਾਂਗਰਸੀ ਆਗੂ ਅਲਕਾ ਲਾਂਬਾ ਨੂੰ ਅੱਜ ਰੋਪੜ ਥਾਣੇ ‘ਚ ਪੇਸ਼ ਕਰਨ ਤੋਂ ਪਹਿਲਾਂ ਕਾਂਗਰਸੀਆਂ ਨੇ ਰੋਪੜ ‘ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਕਾਂਗਰਸੀਆਂ ਨੇ ਤਾਕਤ ਦਾ ਪ੍ਰਦਰਸ਼ਨ ਕੀਤਾ। ਅਲਕਾ ਲਾਂਬਾ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਪੁੱਜੇ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਕਾਂਗਰਸੀਆਂ ਨੂੰ ਥਾਣੇ ਅੰਦਰ ਨਹੀਂ ਜਾਣ ਦਿੱਤਾ, ਜਿਸ ’ਤੇ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕਾਂਗਰਸ ਦੇ ਵੱਡੇ ਆਗੂ ਪੁੱਜੇ Congress leaders protest in Rupnagar

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੱਧੂ, ਰਾਣਾ ਕੇਪੀ, ਸੁਸ਼ੀਲ ਰਿੰਕੂ, ਦਰਸ਼ਨ ਬਰਾੜ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਕਾਂਗਰਸ ਦੇ ਕਈ ਵੱਡੇ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਹੋਏ।

ਅਲਕਾ ਨੂੰ ਨਿਸ਼ਾਨਾ ਬਣਾਇਆ ਗਿਆ : ਰਾਜਾ ਵੜਿੰਗ Congress leaders protest in Rupnagar

ਇਸ ਦੇ ਨਾਲ ਮਹਿਲਾ ਕਾਂਗਰਸੀ ਵਰਕਰ ਵੀ ਪਹੁੰਚ ਗਈਆਂ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਤੱਕ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ ਹਨ। ਪਰ ਕਦੇ ਵੀ ਕਿਸੇ ਵੀ ਸਰਕਾਰ ਨੇ ਕਿਸੇ ਔਰਤ ਵਿਰੁੱਧ ਅਜਿਹਾ ਕੇਸ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਲਕਾ ਨੂੰ ਨਿਸ਼ਾਨਾ ਬਣਾਇਆ ਗਿਆ ਹੈl

ਅਤੇ ਕਾਂਗਰਸ ਪਾਰਟੀ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਅਲਕਾ ਲਾਂਬਾ ਨੇ ਕਿਹਾ ਕਿ ਜੋ ਪਾਰਟੀ ਬਦਲਾਅ ਦੀ ਗੱਲ ਕਰਦੀ ਹੈ, ਉਹ ਹੁਣ ਬਦਲੇ ਦੀ ਕਗਾਰ ‘ਤੇ ਆ ਚੁੱਕੀ ਹੈ ਅਤੇ ਮੈਂ ਉਨ੍ਹਾਂ ਦਾ ਡਟ ਕੇ ਮੁਕਾਬਲਾ ਕਰਾਂਗੀ। ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪੁੱਜੇ ਪਰ ਉਨ੍ਹਾਂ ਪਾਰਟੀ ਦੇ ਮੌਜੂਦਾ ਪ੍ਰਧਾਨ ਅਤੇ ਸੀਨੀਅਰ ਆਗੂਆਂ ਤੋਂ ਦੂਰੀ ਬਣਾ ਕੇ ਰੱਖੀ।

Also Read : ਦਬਾਅ ਵਿੱਚ ਹਨ ਮੁੱਖ ਮੰਤਰੀ ਭਗਵੰਤ ਮਾਨ : ਬਾਜਵਾ

Connect With Us : Twitter Facebook youtube

SHARE