2 ਕਿਲੋ ਅਫੀਮ ਸਮੇਤ ਨਸ਼ਾ ਤਸਕਰ ਕਾਬੂ

0
149
Drug smuggling from Jammu to Punjab, 16 kg of heroin, A new way to bring drugs
Drug smuggling from Jammu to Punjab, 16 kg of heroin, A new way to bring drugs
  • ਥਾਣਾ ਖੇੜੀ ਗੰਡਿਆ ਪੁਲਿਸ ਵੱਲੋਂ ਕੀਤੀ ਕਾਰਵਾਈ 

ਇੰਡੀਆ ਨਿਊਜ਼ PUNJAB NEWS: ਥਾਣਾ ਖੇੜੀ ਗੰਡਿਆ ਪੁਲਿਸ ਨੇ ਰਾਜਪੁਰਾ-ਪਟਿਆਲਾ ਰੋਡ `ਤੇ ਨਾਕਾਬੰਦੀ ਦੌਰਾਨ ਇੱਕ ਪੈਦਲ ਜਾ ਰਹੇ ਨਸ਼ਾ ਤਸਕਰ ਨੂੰ ਕਾਬੂ ਕਰਕੇ ਉੁਸਦੇ ਕਬਜੇ ਵਿਚੋਂ 2 ਕਿਲੋ ਅਫੀਮ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆ ਡੀ.ਐਸ.ਪੀ ਸਰਕਲ ਘਨੋਰ ਜ਼ਸਵਿੰਦਰ ਸਿੰਘ ਟਿਵਾਣਾ ਨੇ ਪੰਜਾਬ ਸਰਕਾਰ ਅਤੇ ਐਸ.ਐਸ.ਪੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਖੇੜੀ ਗੰਡਿਆ ਪੁਲਿਸ ਦੇ ਐਸ.ਐਚ.ਓ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਵੱਲੋਂ ਪੁਲਿਸ ਪਾਰਟੀ ਸਮੇਤ ਪਿੰਡ ਬਢੋਲੀ ਗੁਜ਼ਰਾ ਮੋੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਵਿਅਕਤੀ ਬੱਸ ਵਿਚੋਂ ਉਤਰ ਕੇ ਪੈਦਲ ਆਉਂਦਾ ਦਿਖਾਈ ਦਿੱਤਾ।

ਸ਼ੱਕ ਦੇ ਅਧਾਰ ਤੇ ਉਕਤ ਵਿਅਕਤੀ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸਦੇ ਕਬਜੇ ਵਿਚੋਂ 2 ਕਿਲੋ ਅਫੀਮ ਬਰਾਮਦ ਹੋਈ

 

ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ਤੇ ਉਕਤ ਵਿਅਕਤੀ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸਦੇ ਕਬਜੇ ਵਿਚੋਂ 2 ਕਿਲੋ ਅਫੀਮ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਸਚਿਨ ਵਾਸੀ ਚੋਹਾਨ ਕਲੋਨੀ ਪਿੰਡ ਸ਼ੈਦਖੇੜੀ ਵੱਜੋਂ ਹੋਈ। ਪੁਛਗਿੱਛ ਦੌਰਾਨ ਸਚਿਨ ਨੇ ਦੱਸਿਆ ਕਿ ਉਹ ਇਹ ਅਫੀਮ ਯੂ.ਪੀ ਤੋਂ ਪੰਜਾਬ ਵਿੱਚ ਸਪਲਾਈ ਕਰਨ ਦੇ ਲਈ ਲਿਆਇਆ ਸੀ ਤੇ ਉਹ ਕਿਸੇ ਲਈ ਕੋਰੀਅਰ ਦਾ ਕੰਮ ਕਰਦਾ ਹੈ।

 

ਡੀ.ਐਸ.ਪੀ ਜ਼ਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀ ਨੂੰ ਕੱਲ ਮਾਣਯੋਗ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋਂ ਇਹ ਅਫੀਮ ਅੱਗੇ ਕਿਸ ਵਿਅਕਤੀ ਨੂੰ ਸਪਲਾਈ ਕੀਤੀ ਜਾਣੀ ਸੀ ਬਾਰੇ ਪਤਾ ਲਗਾਇਆ ਜਾ ਸਕੇ। ਜਿਸ ਤੇ ਥਾਣਾ ਖੇੜੀ ਗੰਡਿਆ ਪੁਲਿਸ ਨੇ ਉਕਤ ਮਾਮਲੇ ਚ 1 ਨਸ਼ਾ ਤਸਕਰ ਨੂੰ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE