ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ Cooperative Agricultural Development Bank website released

ਵੈੱਬਸਾਈਟ ਰਾਹੀਂ ਉਪਭੋਗਤਾ ਲੋੜੀਂਦੇ ਪੰਨੇ ’ਤੇ ਸਿੱਧਾ ਪਹੁੰਚ ਸਕਦਾ ਹੈ। ਜਨਤਾ ਨਾਲ ਸਮਾਜਿਕ ਤੌਰ ’ਤੇ ਸੰਪਰਕ ਕਰਨ ਲਈ ਬੈਂਕ ਦੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਆਦਿ ਦੀ ਜਾਣਕਾਰੀ ਬੈਂਕ ਦੀ ਵੈਬਸਾਈਟ ’ਤੇ ਦਰਸਾਈ ਗਈ ਹੈ।

0
212
Cooperative Agricultural Development Bank website released
ਚੰਡੀਗੜ ਵਿਖੇ ਆਪਣੇ ਦਫਤਰ ਵਿਚ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ ਜਾਰੀ ਕਰਦੇ ਹੋਏ।

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ Cooperative Agricultural Development Bank website released

ਇੰਡੀਆ ਨਿਊਜ਼, ਚੰਡੀਗੜ
ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ (Minister of Finance and Co-operation of Punjab) ਹਰਪਾਲ ਸਿੰਘ ਚੀਮਾ (Harpal Singh Cheema) ਨੇ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅੱਜ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ (The Punjab State Cooperative Agricultural Development Bank) ਦੀ ਵੈੱਬਸਾਈਟ www.agribankpunjab.dronicsoft.com ਲਾਂਚ ਕੀਤੀ।
ਉਦਘਾਟਨ ਤੋਂ ਬਾਅਦ ਚੀਮਾ ਨੇ ਕਿਹਾ ਕਿ ਵੈੱਬਸਾਈਟ ਨਾਲ ਬੈਂਕ ਦੀ ਪਾਰਦਰਸ਼ਤਾ ਵਿੱਚ ਵਧੇਰੇ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਕਰਜ਼ਾ ਸਕੀਮਾਂ ਅਤੇ ਕਰਜ਼ਾ ਲੈਣ ਦੀ ਪ੍ਰਕਿਰਿਆਵਾਂ ਬਾਰੇ ਅਸਾਨੀ ਨਾਲ ਵਧੇਰੀ ਜਾਣਕਾਰੀ ਮਿਲੇਗੀ। ਉਨਾਂ ਆਸ ਪ੍ਰਗਟਾਈ ਕਿ ਇਹ ਦੋ ਭਾਸ਼ੀ ਵੈੱਬਸਾਈਟ ਬੈਂਕ ਦੀ ਪਹੁੰਚ ਨੂੰ ਨਵੀਂ ਪੀੜੀ ਦੇ ਨਾਲ-ਨਾਲ ਸੀਨੀਅਰ ਨਾਗਰਿਕਾਂ ਤੱਕ ਵੀ ਵਧਾਵੇਗੀ।
ਬੈਂਕ ਵੱਲੋਂ ਫਾਇਨਾਂਸ ਕੀਤੇ ਗਏ ਪ੍ਰੋਜੈਕਟ ਅਤੇ ਕਿਸਾਨਾਂ ਦੀ ਸਫ਼ਲਤਾਵਾਂ ਦੀਆਂ ਕਹਾਣੀਆਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।
Cooperative Agricultural Development Bank website released
ਚੰਡੀਗੜ ਵਿਖੇ ਆਪਣੇ ਦਫਤਰ ਵਿਚ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ ਜਾਰੀ ਕਰਦੇ ਹੋਏ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਉਪਭੋਗਤਾ ਅਸਾਨੀ ਨਾਲ ਆਪਣੇ ਸੁਝਾਅ ਬੈਂਕ ਨੂੰ ਭੇਜ ਸਕਣਗੇ ਜਿਸ ਨਾਲ ਬੈਂਕ ਨੂੰ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਵਧੀਆ ਅਤੇ ਅਸਰਦਾਰ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ’ਚ ਸਹਾਇਤਾ ਮਿਲੇਗੀ।
ਪੰਜਾਬ ਰਾਜ ਦੇ ਸਾਰੇ ਪ੍ਰਾਇਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਕਰਨ ਦੇ ਵੇਰਵੇ ਵਰਗੀਆਂ ਜ਼ਰੂਰੀ ਸੂਚਨਾਵਾਂ ਇਸ ’ਤੇ ਉਪਲਬਧ ਹੋਣਗੀਆਂ। ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਦੀਆਂ ਸਹੂਲਤਾਂ ਲਈ ਜ਼ਰੂਰੀ ਸਰਕੂਲਰ/ਦਸਤਾਵੇਜ ‘ਡਾਊਨਲੋਡ ਸੈਕਸ਼ਨ’ ਵਿੱਚ ਉਪਲਬਧ ਹੋਣਗੇ।
ਉਨਾਂ ਕਿਹਾ ਕਿ ਵੈੱਬਸਾਈਟ ਰਾਹੀਂ ਉਪਭੋਗਤਾ ਲੋੜੀਂਦੇ ਪੰਨੇ ’ਤੇ ਸਿੱਧਾ ਪਹੁੰਚ ਸਕਦਾ ਹੈ। ਜਨਤਾ ਨਾਲ ਸਮਾਜਿਕ ਤੌਰ ’ਤੇ ਸੰਪਰਕ ਕਰਨ ਲਈ ਬੈਂਕ ਦੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਆਦਿ ਦੀ ਜਾਣਕਾਰੀ ਬੈਂਕ ਦੀ ਵੈਬਸਾਈਟ ’ਤੇ ਦਰਸਾਈ ਗਈ ਹੈ। ਚੀਮਾ ਨੇ ਇਸ ਕਾਰਜ ਲਈ ਬੈਂਕ ਮੈਨਜਮੈਂਟ ਨੂੰ ਵਧਾਈ ਦਿੱਤੀ।
ਇਸ ਮੌਕੇ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਰਾਜੀਵ ਕੁਮਾਰ ਗੁਪਤਾ ਨੇ ਸਹਿਕਾਰਤਾ ਮੰਤਰੀ ਦਾ ਬੈਂਕ ਦੀ ਵੈੱਬਸਾਈਟ ਲਾਂਚ ਕਰਨ ਲਈ ਧੰਨਵਾਦ ਕੀਤਾ। Cooperative Agricultural Development Bank website released
SHARE