Corona Cases Update Punjab ਪ੍ਰਦੇਸ਼ ਵਿੱਚ 6641 ਨਵੇਂ ਕੇਸ

0
233
Corona Cases Update Punjab

Corona Cases Update Punjab

ਇੰਡੀਆ ਨਿਊਜ਼, ਚੰਡੀਗੜ੍ਹ :

Corona Cases Update Punjab ਪੂਰੇ ਦੇਸ਼ ਵਿਚ ਇਸ ਸਮੇਂ ਕੋਰੋਨਾ ਵਾਇਰਸ (Corona Virus) ਦੀ ਤੀਜੀ ਲਹਿਰ ਜ਼ੋਰ ਫੜ ਚੁੱਕੀ ਹੈ। ਹਰ ਰੋਜ ਲੱਖਾਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਸਾਮਣੇ ਆ ਰਹੇ ਨੇ। ਇਸ ਵਾਇਰਸ ਦੇ ਨਾਲ ਵੱਡੀ ਗਿਣਤੀ ਵਿਚ ਦੇਸ਼ ਵਿਚ ਅਜੇ ਤੱਕ ਮੌਤਾਂ ਹੋ ਚੁਕੀਆਂ ਹਨ। ਕੇਂਦਰ ਸਰਕਾਰ ਟੀਕਾਕਰਨ ਦੇ ਨਾਲ ਇਸ ਵਾਇਰਸ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਇਕ ਵਾਰ ਫਿਰ ਤੋਂ ਦੇਸ਼ ਵਿਚ ਇਹ ਵਾਇਰਸ ਬੇਕਾਬੂ ਹੋ ਚੁੱਕਿਆ ਹੈ

ਪੰਜਾਬ ਦੀ ਸੰਕ੍ਰਮਣ ਦਰ 21.51% (Corona Cases Update Punjab)

ਸੇਹਤ ਮਹਿਕਮੇ ਦੇ ਆਂਕੜਿਆਂ ਨੂੰ ਦੇਖਿਆ ਜਾਵੇ ਤਾਂ ਪਿਛਲੇ 24 ਘੰਟਿਆਂ ਵਿਚ ਪੰਜਾਬ ਵਿਚ ਇਸ ਵਾਇਰਸ ਨਾਲ ਸੰਕ੍ਰਮਿਤ 6641 ਨਵੇਂ ਕੇਸ ਆਏ ਹਨ। ਇਸ ਦੇ ਨਾਲ ਹੀ 26 ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਸੰਕ੍ਰਮਣ ਦੇ ਵਧਦੇ ਕੇਸਾਂ ਕਰਕੇ ਸੰਕ੍ਰਮਣ ਦੀ ਦਰ ਵਿਚ ਵੀ ਵਾਧਾ ਹੋ ਰਿਹਾ ਹੈ। ਪੰਜਾਬ ਦੀ ਸੰਕ੍ਰਮਣ ਦਰ 21.51% ਹੋ ਗਈ ਹੈ।

ਦੇਸ਼ ‘ਚ 2.83 ਲੱਖ ਨਵੇਂ ਮਾਮਲੇ (Corona Cases Update Punjab)

ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕਰੀਬ 2.83 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਜੋ ਕੱਲ੍ਹ ਨਾਲੋਂ 45 ਹਜ਼ਾਰ ਵੱਧ ਹੈ। ਇਸ ਦੌਰਾਨ ਕਰੀਬ 440 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਚੁੱਕੀ ਹੈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਰ ਅੱਜ ਇੱਕ ਵਾਰ ਫਿਰ ਨਵੇਂ ਸਾਹਮਣੇ ਆਏ ਕੋਰੋਨਾ ਮਾਮਲਿਆਂ ਨੇ ਮੰਥਨ ਕਰਨ ਲਈ ਮਜਬੂਰ ਕਰ ਦਿੱਤਾ ਹੈ।

ਦੇਸ਼ ਵਿੱਚ ਓਮਾਈਕਰੋਨ ਦੇ ਮਰੀਜ਼ ਵੱਧ ਰਹੇ ਹਨ

ਇੱਕ ਪਾਸੇ ਜਿੱਥੇ ਦੇਸ਼ ਵਿੱਚ ਲੋਕ ਕੋਰੋਨਾ ਨਾਲ ਜੂਝ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕੋਰੋਨਾ ਦੇ ਨਵੇਂ ਰੂਪਾਂ ਨੇ ਵੀ ਲੋਕਾਂ ਅਤੇ ਸਰਕਾਰ ਦੇ ਨੱਕ ਵਿੱਚ ਦਮ ਕਰ ਦਿੱਤਾ ਹੈ। ਕੁਝ ਹੀ ਦਿਨਾਂ ‘ਚ ਨਵੇਂ ਵੇਰੀਐਂਟਸ ਦੇ ਕੇਸਾਂ ਨੂੰ ਦੇਖਦੇ ਹੋਏ ਇਹ ਦੋਹਰੇ ਅੰਕਾਂ ਤੋਂ ਹਜ਼ਾਰਾਂ ਤੱਕ ਪਹੁੰਚ ਗਏ ਹਨ। ਹਾਲਾਂਕਿ ਹੁਣ ਤੱਕ ਓਮੀਕਰੋਨ ਕਾਰਨ ਜ਼ਿਆਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਜਿਸ ਤਰ੍ਹਾਂ ਨਾਲ ਨਵਾਂ ਇਨਫੈਕਸ਼ਨ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ। ਉਸ ਮੁਤਾਬਕ ਅਜਿਹਾ ਲੱਗਦਾ ਹੈ ਕਿ ਜਲਦੀ ਹੀ ਇਹ ਤੇਜ਼ੀ ਨਾਲ ਫੈਲ ਕੇ ਲੋਕਾਂ ਨੂੰ ਵੀ ਆਪਣੀ ਲਪੇਟ ‘ਚ ਲੈ ਸਕਦਾ ਹੈ।

ਇਹ ਵੀ ਪੜ੍ਹੋ : Total Covid Deaths In India ਜਾਣੋ ਹੁਣ ਤੱਕ ਕੋਵਿਡ ਕਾਰਨ ਕਿੰਨੇ ਲੋਕਾਂ ਦੀ ਜਾਨ ਜਾ ਚੁੱਕੀ ਹੈ

Connect With Us : Twitter Facebook

SHARE