corona virus ਲੋਕ ਜਨਤਕ ਥਾਵਾਂ ‘ਤੇ ਮਾਸਕ ਜ਼ਰੂਰ ਪਾਉਣ: ਡਿਪਟੀ ਕਮਿਸ਼ਨਰ

0
833
corona virus

corona virus

ਲੋਕ ਜਨਤਕ ਥਾਵਾਂ ‘ਤੇ ਮਾਸਕ ਜ਼ਰੂਰ ਪਾਉਣ: ਡਿਪਟੀ ਕਮਿਸ਼ਨਰ

  • ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿਚ ਢਾਈ ਗੁਣਾ ਵਾਧਾ
  • ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ
  • ਅਪ੍ਰੈਲ ਮਹੀਨੇ 4845 ਸੈਂਪਲ ਲਏ; 611 ਪਾਜ਼ੇਟਿਵ ਪਾਏ ਗਏ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਕੇਸਾਂ ਵਿੱਚ ਵਾਧਾ ਦੇਖਿਆ ਗਿਆ ਹੈ, ਸਿਹਤ ਟੀਮਾਂ ਨੂੰ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿੱਚ ਢਾਈ ਗੁਣਾ ਵਾਧਾ ਕੀਤਾ ਗਿਆ ਹੈ।

ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਾਰੇ ਦਾਖਲ ਮਰੀਜ਼ਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਅਤੇ ਓ.ਪੀ.ਡੀਜ਼ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਵਿੱਚ ਵਾਧਾ ਕਰਨ। corona virus

ਅਪ੍ਰੈਲ ਮਹੀਨੇ 611 ਪਾਜ਼ੇਟਿਵ ਪਾਏ ਗਏ

corona virus

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 22,323 ਸੈਂਪਲ ਲਏ ਗਏ ਹਨ,ਜਿਨ੍ਹਾਂ ਵਿੱਚੋਂ 763 ਪਾਜ਼ੇਟਿਵ ਪਾਏ ਗਏ ਹਨ। ਅਪ੍ਰੈਲ ਮਹੀਨੇ ਵਿੱਚ 4,845 ਸੈਂਪਲ ਲਏ ਗਏ ਹਨ ਅਤੇ 611 ਪਾਜ਼ੇਟਿਵ ਪਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਦੇ ਨਾਲ ਹੀ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨਾਲ ਲੜਨ ਲਈ ਜ਼ਿਲ੍ਹੇ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ, ਜਿਸ ਵਿੱਚ ਹਸਪਤਾਲਾਂ ਵਿੱਚ ਦਵਾਈਆਂ, ਬੈੱਡ ਅਤੇ ਆਕਸੀਜਨ ਸ਼ਾਮਲ ਹਨ। corona virus

ਹੈਲਪਲਾਈਨ ਨੰਬਰ ਉਪਲਬਧ

corona virus

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਵਿੱਚ ਇਸ ਬਿਮਾਰੀ ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਆਰ.ਏ.ਟੀ. ਦੀ ਥਾਂ ਆਰ.ਟੀ.ਪੀ.ਸੀ.ਆਰ. ਟੈਸਟ ਲਈ ਅੱਗੇ ਆਉਣ।

ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਕੋਵਿਡ ਨਾਲ ਸਬੰਧਤ ਕਿਸੇ ਵੀ ਪੁੱਛਗਿੱਛ ਲਈ ਹੈਲਪਲਾਈਨ ਨੰਬਰ 06239116649 ਜ਼ਿਲ੍ਹੇ ਦੇ ਸਾਰੇ ਵਸਨੀਕਾਂ ਲਈ ਉਪਲਬਧ ਹੈ। corona virus

Also Read :ਬਨੂੜ ਦੇ ਪਿੰਡ ਕਰਾਲਾ ਵਿੱਚ ਸਥਿਤ ਸਿਹਤ ਡਿਸਪੈਂਸਰੀ ਵਿੱਚ ਹੋਈ ਚੋਰੀ Theft In The Dispensary

Also Read :ਡਿਪਟੀ ਕਮਿਸ਼ਨਰ ਵੱਲੋਂ ਬਨੂੜ ਮੰਡੀ ਦਾ ਦੌਰਾ Visit of Banur Mandi by DC

Also Read :ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅੱਜ ਬਨੂੜ ਪਹੁੰਚ ਰਹੇ ਹਨ Member of Parliament Maharani Praneet Kaur

Also Read :ਹਾਈਡਰਾ ‘ਤੇ ਲਟਕ ਕੇ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ Street Lights

Connect With Us : Twitter Facebook

 

SHARE