Corona virus in Punjab ਡਿਪਟੀ ਸੀਐਮ ਨੇ ਦਿਤੇ ਟੈਸਟਿੰਗ ਅਤੇ ਟੀਕਾਕਰਨ ਤੇਜ ਕਰਨ ਦੇ ਹੁਕਮ

0
280
Corona virus in Punjab
Corona virus in Punjab
 
ਇੰਡੀਆ ਨਿਊਜ਼, ਚੰਡੀਗੜ੍ਹ:
 
Corona virus in Punjab ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਮੌਜੂਦਾ ਸਮੇਂ ਕਰੋਨਾ ਦੇ ਮਾਮਲਿਆਂ ਦੀ ਸਥਿਤੀ ਦਾ ਜਾਇਜਾ ਲਿਆ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਕਰੋਨਾ ਸਬੰਧੀ ਟੈਸਟਿੰਗ ਦੇ ਪਾਜੇਟਿਵ ਨਤੀਜੇ 0.3 ਫੀਸਦੀ ਹਨ ਜਿਸ ਵਿੱਚ ਬੀਤੇ ਕੁਝ ਦਿਨਾਂ ਦੌਰਾਨ ਵਾਧਾ ਹੋਇਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਸਿਰਫ 1 ਓਮੀਕਰੋਨ ਦਾ ਮਾਮਲਾ ਸਾਹਮਣੇ ਆਇਆ ਸੀ ਜੋ ਕਿ ਅਸਿਮਟੋਮੈਟਿਕ ਸੀ ਅਤੇ 13 ਦਿਨ ਬਾਅਦ ਟੈਸਟ ਕਰਨ ਦੌਰਾਨ ਨੈਗਟਿਵ ਪਾਇਆ ਗਿਆ ਹੈ।

1205069 ਘਰਾਂ ਦਾ ਦੌਰਾ ਕੀਤਾ  (Corona virus in Punjab)

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਰ ਘਰ ਦਸਤਕ ਮੁਹਿੰਮ ਤਹਿਤ 1205069 ਘਰਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਇਸ ਸਮੇਂ 84 ਫੀਸਦੀ ਨੂੰ ਪਹਿਲੀ ਡੋਜ ਅਤੇ 44 ਫੀਸਦੀ ਲੋਕਾਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ।

ਤਿਆਰੀ ਕੀਤੀ ਤੇਜ (Corona virus in Punjab)

ਉਹਨਾਂ ਦੱਸਿਆ ਕਿ ਸੰਭਾਵੀ ਲਹਿਰ ਦੇ ਮੱਦੇਨਜ਼ਰ ਐਲ1 ਅਤੇ ਐਲ2 ਸ਼੍ਰੇਣੀ ਦੇ 7840 ਬੈੱਡ ਅਤੇ ਐਲ3 ਸ਼੍ਰੇਣੀ ਦੇ 977 ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ 70 ਦੇ ਕਰੀਬ ਸਿਹਤ ਸੰਸਥਾਵਾਂ ਵਿਖੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਗਏ ਹਨ ਜਿਹਨਾਂ ਦੀ ਟੈਸਟਿੰਗ ਵੀ ਸਫਲਤਾਪੂਰਕ ਕਰ ਲਈ ਗਈ ਹੈ।
SHARE