India News (ਇੰਡੀਆ ਨਿਊਜ਼), Crime News Amritsar, ਚੰਡੀਗੜ੍ਹ : ਅੰਮ੍ਰਿਤਸਰ CIA ਸਟਾਫ ਨੂੰ ਮਿਲੀ ਵੱਡੀ ਕਾਮਯਾਬੀ। ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਪੁਲਿਸ ਵੱਲੋਂ ਵੱਡੇ ਪੱਧਰ ਦੇ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਮੱਦੇ ਨਜ਼ਰ ਅੰਮ੍ਰਿਤਸਰ ਸੀਆਈਏ ਸਟਾਫ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਮਿਲੀ ਹੈ। ਨਸ਼ਾ ਤਸਕਰਾਂ ਕੋਲੋਂ ਇੱਕ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ। ਦੋਸ਼ੀਆਂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ।
ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ (Crime News Amritsar) ਦੋ ਨਸ਼ਾ ਤਸਕਰਾਂ ਨੂੰ ਹੈਰੋਨ ਸਮੇਤ ਗ੍ਰਫਤਾਰ ਕੀਤਾ ਗਿਆ ਹੈ। ਲਗਾਏ ਗਏ ਇੱਕ ਵਿਸ਼ੇਸ਼ ਨਾਕੇ ਦੌਰਾਨ ਸ਼ੱਕੀ ਵਿਅਕਤੀਆਂ ਦੇ ਤੌਰ ਦੇ ਉੱਤੇ ਨਸ਼ਤਰਾਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ ਇਕ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ ਹੈ।
ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ
ਮਾਮਲੇ ਦੇ ਸੰਬੰਧ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਦੋਸ਼ ਵਿੱਚ 27 ਸਾਲਾ ਹਨੀ ਅਤੇ 22 ਸਾਲਾਂ ਵਿਕਾਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਨੀ ਕੋਲੋਂ 510 ਗਰਾਮ ਹੈਰੋਇਨ ਅਤੇ ਵਿਕਾਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ :March By Farmers Unions : ਕਿਸਾਨ ਯੂਨੀਅਨਾਂ ਵੱਲੋਂ ਅੱਜ ਬਨੂੜ ਮਾਰਕੀਟ ਵਿੱਚ ਕੱਢਿਆ ਗਿਆ ਮਾਰਚ