ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਮੌਕੇ ਸੱਭਿਆਚਾਰਕ ਸਮਾਗਮ ਦਾ ਆਯੋਜਨ

0
150
Cultural event in Ludhiana
Cultural event in Ludhiana

ਦਿਨੇਸ਼ ਮੌਦਗਿਲ, ਲੁਧਿਆਣਾ (Cultural event in Ludhiana) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂਂ ਜਨਮ ਦਿਹਾੜੇ ਮੌਕੇ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਵਿੱਚ ਖੂਨਦਾਨ ਕੈਂਪ ਵੀ ਲਗਾਇਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਆਮ ਆਦਮੀ ਪਾਰਟੀ ਦੀ ਇੰਟਲੈਕਚੁਅਲ ਵਿੰਗ ਦੇ ਪ੍ਰਧਾਨ ਮਾਸਟਰ ਹਰੀ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਕੁਲਪ੍ਰੀਤ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਵੀ ਮੌਜੂਦ ਸਨ।

ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਸਦਾ ਫਰਜ

Cultural event in Ludhiana

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਉਹ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।

ਉਨ੍ਹਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ‘ਤੇ ਕੀਤੇ ਜਾਂਦੇ ਜ਼ੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

SHARE