ਡੀਸੀ ਨੇ ਬੋਰਡ ਦੀ ਪ੍ਰੀਖਿਆ ਵਿੱਚ ਟਾਪ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ

0
91
DC Honored Topper Students

DC Honored Topper Students : ਅੱਜ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹਨ ਅਤੇ ਇਨ੍ਹਾਂ ਵਿੱਚੋਂ ਹੀ ਕੁਝ ਬੱਚਿਆਂ ਨੇ ਸਿਆਸਤਦਾਨ, ਡਾਕਟਰ, ਇੰਜੀਨੀਅਰ ਅਤੇ ਉੱਚ ਅਧਿਕਾਰੀ ਬਣ ਕੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਉਪਰੋਕਤ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 47 ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਡੀ.ਸੀ. ਤਲਵਾੜ ਨੇ ਬੱਚਿਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਉਹ ਪੜ੍ਹ ਲਿਖ ਕੇ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਤੁਸੀਂ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ।

ਉਨ੍ਹਾਂ ਕਿਹਾ ਕਿ ਹੋਰ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਅੱਵਲ ਆ ਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚ ਸੀ.ਬੀ.ਐਸ.ਈ. 10ਵੀਂ ਦੇ 4 ਵਿਦਿਆਰਥੀ, ਸੀਨੀਅਰ ਸੈਕੰਡਰੀ ਦੇ 7, ਆਈ.ਸੀ.ਐਸ.ਈ. ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ 5 ਵਿਦਿਆਰਥੀ, ਸੀਨੀਅਰ ਸੈਕੰਡਰੀ ਦੇ 4 ਵਿਦਿਆਰਥੀ ਅਤੇ 10ਵੀਂ ਜਮਾਤ ਦੇ 21 ਵਿਦਿਆਰਥੀ ਅਤੇ ਸੀਨੀਅਰ ਸੈਕੰਡਰੀ ਦੇ 6 ਵਿਦਿਆਰਥੀਆਂ ਨੇ ਟਾਪਰ ਬਣ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਏ.ਡੀ.ਸੀ. ਹਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਤੁਲੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

Also Read : ਪੁੱਤ ਦੀ ਨੇਮ ਪਲੇਟ ਪੜ੍ਹ ਕੇ ਰੋ ਪਈ ਮਾਂ, ਪੱਤਿਕਾ ‘ਤੇ ਲਿਖੀ ਸੀ ਇਹ ਲਾਈਨ

Also Read : ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

Also Read : ਸਿੱਧੂ ਮੂਸੇਵਾਲਾ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜ਼ਿੰਦਾ, ਕਤਲ ਤੋਂ ਪਹਿਲਾਂ ਕਈ ਗੀਤ ਰਿਕਾਰਡ ਕੀਤੇ

Connect With Us : Twitter Facebook
SHARE