ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਸੁਰਭੀ ਮਲਿਕ DC Statement on crop procurement

0
237
DC Statement on crop procurement

DC Statement on crop procurement

ਕਿਹਾ! ਕਿਸਾਨ ਵੀਰ ਆਪਣੀ ਔਕੜ ਪ੍ਰਸ਼ਾਸ਼ਨ ਦੇ ਧਿਆਨ ‘ਚ ਲਿਆਉਣ, ਤੁਰੰਤ ਹੱਲ ਦਾ ਵੀ ਦਿੱਤਾ ਭਰੋਸਾ

ਦਿਨੇਸ਼ ਮੋਦਗਿਲ, ਲੁਧਿਆਣਾ:

DC Statement on crop procurement ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਦਾਣਾ ਮੰਡੀ ਵਿੱਚ, ਕਿਸੇ ਵੀ ਤਰ੍ਹਾਂ ਦੀ ਔਕੜ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਜ਼ਿਕਰਯੋਗ ਹੈ ਕਿ ਦਾਣਾ ਮੰਡੀ ਕੂਮ ਕਲਾਂ ਕਣਕ ਦੀ ਖਰੀਦ ਲਈ ਐਫਸੀਆਈ ਖਰੀਦ ਏਜੰਸੀ ਨੂੰ ਅਲਾਟਡ ਹੈ, ਪਿਛਲੇ ਕੁੱਝ ਦਿਨਾਂ ਤੋਂ ਇਸ ਮੰਡੀ ਵਿੱਚ ਕਣਕ ਦੀ ਖਰੀਦ ਨਾ ਹੋਣ ਬਾਰੇ ਜਦੋਂ ਸ਼ਿਕਾਇਤ ਮਿਲੀ ਤਾਂ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ ਲੁਧਿਆਣਾ ਪੂਰਬੀ ਸ਼ਿਫਾਲੀ ਚੋਪੜਾ ਵੱਲੋਂ ਦਾਣਾ ਮੰਡੀ ਕੂਮ ਕਲਾਂ ਪਹੁੰਚ ਕੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

5200 ਐਮਟੀ ਕਣਕ ਦੀ ਖਰੀਦ ਕੀਤੀ DC Statement on crop procurement

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਰੀਬ 13 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ l ਅੱਜ ਤੱਕ 5200 ਐਮਟੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਪੁੱਤਰਾਂ ਵਾਂਗ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।

ਕਿਸਾਨਾਂ ਦੀ ਸਹੂਲਤ ਲਈ ਪੁੱਖ਼ਤਾ ਪ੍ਰੰਬਧ ਕੀਤੇ DC Statement on crop procurement

ਉਨ੍ਹਾ ਕਿਹਾ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁੱਖ਼ਤਾ ਪ੍ਰੰਬਧ ਕੀਤੇ ਗਏ ਹਨ ਅਤੇ ਸਪੱਸ਼ਟ ਕੀਤਾ ਕਿ ਅੰਨਦਾਤਾ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਕਿ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Also Read : ਰੇਤ ਦੀਆਂ ਵਧ ਰਹੀਆਂ ਕੀਮਤਾਂ ਬਣਿਆਂ ਸਰਕਾਰ ਲਈ ਮੁਸੀਬਤ

Connect With Us : Twitter Facebook youtube

SHARE