ਸਪੀਕਰ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ Death of Jathedar Tota Singh

0
286
Death of Jathedar Tota Singh
Death of Jathedar Tota Singh
  • ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ
ਇੰਡੀਆ ਨਿਊਜ਼, ਚੰਡੀਗੜ੍ਹ 
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ (Jathedar Tota Singh) ਦੇ ਅਕਾਲ ਚਲਾਣੇ’ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਉਹਨਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਜੋ ਆਪਣੇ ਸਵਾਸਾਂ ਦੀ ਪੂੰਜੀ ਭੋਗ ਗੁਰੂ ਚਰਨਾਂ ‘ਚ ਜਾ ਬਿਰਾਜੇ ਹਨ, ਮੈਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹੋਇਆ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ।

ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ Death of Jathedar Tota Singh

ਉਹਨਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਇਕ ਲੋਕ ਆਗੂ ਸਨ ਅਤੇ ਉਹਨਾਂ ਵੱਲੋਂ ਧਾਰਮਿਕ ਖੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।
ਸਪੀਕਰ ਨੇ ਕਿਹਾ ਕਿ ਪਰਮਾਤਮਾ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਨੂੰ ਇਸ ਭਾਣੇ ਨੂੰ ਸਹਿਣ ਕਰਨ ਦਾ ਬਲ ਬਖਸ਼ੇ।
ਕਬਿਲੇਗੌਰ ਹੈ ਕਿ ਜਥੇਦਾਰ ਤੋਤਾ ਸਿੰਘ ਖੇਤੀਬਾੜੀ ਮੰਤਰੀ, ਸਿੱਖਿਆ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਰਹੇ ਹਨ।
SHARE