ਸ਼ਿੰਜੋ ਆਬੇ ਦੇ ਦੇਹਾਂਤ ਉਤੇ 9 ਜੁਲਾਈ ਨੂੰ ਇਕ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ

0
165
Death of Shinzo Abe, Order to hoist the national flag halfway, Announced a day of political mourning
Death of Shinzo Abe, Order to hoist the national flag halfway, Announced a day of political mourning
  • ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਮੂਹ ਰਾਜਾਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ 1 ਦਿਨ ਦਾ ਰਾਜਸੀ ਸ਼ੋਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਲਹਿਰਾਉਣ ਦੇ ਆਦੇਸ਼ ਦਿੱਤੇ
ਇੰਡੀਆ ਨਿਊਜ਼ PUNJAB NEWS : ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ਉਤੇ ਭਲਕੇ 9 ਜੁਲਾਈ ਨੂੰ ਇਕ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। 

 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ਉਪਰੰਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਮੂਹ ਰਾਜਾਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ 1 ਦਿਨ ਦਾ ਰਾਜਸੀ ਸ਼ੋਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਲਹਿਰਾਉਣ ਦੇ ਆਦੇਸ਼ ਦਿੱਤੇ ਹਨ।

 

 

ਇਸ ਸੰਬੰਧੀ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸਮੂਹ ਵਿਭਾਗਾਂ, ਸਾਰੀਆਂ ਡਿਵੀਜ਼ਨਾਂ ਦੇ ਕਮਿਸ਼ਨਰ ਤੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਪੰਜਾਬ ਰਾਜ ਵਿਚ 9 ਜੁਲਾਈ ਨੂੰ ਇਕ ਦਿਨ ਦਾ ਰਾਜਸੀ ਸ਼ੋਕ ਐਲਾਨਿਆ ਹੈ। ਇਸ ਦਿਨ ਸਰਕਾਰੀ ਦਫ਼ਤਰਾਂ ਵਿਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ।

SHARE