Death Of Surjit Patar : ਵਿਧਾਇਕ ਕੁਲਵੰਤ ਸਿੰਘ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

0
167
Death Of Surjit Patar
ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰਦਾ ਅਕਾਲ ਚਲਾਣਾ।

Death Of Surjit Patar

India News (ਇੰਡੀਆ ਨਿਊਜ਼), ਚੰਡੀਗੜ੍ਹ : ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਰਜੀਤ ਪਾਤਰ ਦਾ ਲੁਧਿਆਣਾ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ।

ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹੇ ਮਹਾਨ ਲੇਖਕ ਦਾ ਦੁਨੀਆਂ ਤੋਂ ਤੁਰ ਜਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਅਕਾਦਮਿਕ ਅਤੇ ਪੰਜਾਬੀ ਸਾਹਿਤਕ ਖੇਤਰ ਲਈ ਵੀ ਬੇਹੱਦ ਦੁਖਦਾਈ ਹੈ। ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। Death Of Surjit Patar

ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਨਮਾਨ

ਉਨ੍ਹਾਂ ਨੇ ਕਿਹਾ ਕਿ ਸੁਰਜੀਤ ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ 2012 ਵਿੱਚ ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਵਰਗੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹਨ। Death Of Surjit Patar

ਮਾਂ ਬੋਲੀ ਪੰਜਾਬੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ

ਉਨ੍ਹਾਂ ਕਿਹਾ ਕਿ ਅਜਿਹੀ ਮਹਾਨ ਸਖ਼ਸ਼ੀਅਤ ਦਾ ਵਿਛੋੜਾ ਸਮੁੱਚੇ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਨੂੰ ਮਾਂ ਬੋਲੀ ਪੰਜਾਬੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ। Death Of Surjit Patar

ਇਹ ਵੀ ਪੜ੍ਹੋ :Election Campaign By SMS Sandhu : ਐਸਐਮਐਸ ਸੰਧੂ ਵੱਲੋਂ ਚੋਣ ਪ੍ਰਚਾਰ :ਭਾਜਪਾ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਦਾ ਕਾਫਲਾ ਡੇਰਾਬਸੀ ਹਲਕੇ ਵਿੱਚ ਹੋ ਰਿਹਾ ਮਜਬੂਤ

 

SHARE