Decision taken in the interest of the Science subject students: ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਹਿੱਤ ਵਿੱਚ ਫ਼ੈਸਲਾ ਲੈਂਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫ਼ਤਰ, ਜਿਲ੍ਹਾਂ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਵਿਕਾਸ ਕਾਰਜ਼ਾਂ ਦਾ ਇਲਾਕੇ ਦੀ ਵੱਡੀ ਅਬਾਦੀ ਨੂੰ ਮਿਲੇਗਾ ਲਾਭ
ਸ. ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਨ੍ਹਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ਼ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ
ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਨ੍ਹਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਨ੍ਹਾਂ ਖਿਲਾਫ਼ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।