ਇੱਕ ਹਫ਼ਤੇ ਵਿੱਚ 366 ਨਸ਼ਾ ਤਸਕਰ ਗਿਰਫ਼ਤਾਰ : ਆਈਜੀਪੀ

0
137
Decisive War Against Drugs
Decisive War Against Drugs

ਚੰਡੀਗੜ੍ਹ (DECISIVE WAR AGAINST DRUGS): ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨਡੀਪੀਐੱਸ) ਤਹਿਤ ਪਿਛਲੇ ਹਫ਼ਤੇ ’ਚ 258 ਐੱਫਆਈਆਰ ਜਿਨ੍ਹਾਂ ਵਿੱਚ 28 ਵਪਾਰਕ ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿਰਫਤਾਰ ਕੀਤਾ  ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 8.44 ਕਿਲੋ ਹੈਰੋਇਨ, 7.75 ਕਿਲੋ ਅਫੀਮ, 17.64 ਕਿਲੋ ਗਾਂਜਾ, 19 ਕੁਇੰਟਲ ਭੁੱਕੀ ਅਤੇ 59 ਕਿਲੋ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਦੌਰਾਨ ਐੱਨਡੀਪੀਐੱਸ ਕੇਸਾਂ ਵਿੱਚ 15 ਹੋਰ ਭਗੌੜੇ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 444 ਤੱਕ ਪਹੁੰਚ ਗਈ ਹੈ ਕਿਉਂਕਿ 5 ਜੁਲਾਈ, 2022 ਨੂੰ ਪੀਓ/ਭਗੌੜੇ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਜੁੜੀਆਂ ਪਿਛਲੇਰੀਆਂ ਅਤੇ ਅਗਲੇਰੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਥੋੜੀ ਮਾਤਰਾ ਵਿੱਚ ਹੀ ਨਸ਼ੇ ਦੀ ਬਰਾਮਦਗੀ  ਹੋਈ ਹੋਵੇ।

ਇਹ ਵੀ ਪੜ੍ਹੋ:  ਪੰਜਾਬ ਵਿੱਚ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ: ਅਰੋੜਾ

ਇਹ ਵੀ ਪੜ੍ਹੋ:  ਨੈਸ਼ਨਲ ਹਾਈਵੇਅ-205 K ਜਲਦ ਹੋਵੇਗਾ ਤਿਆਰ

ਸਾਡੇ ਨਾਲ ਜੁੜੋ :  Twitter Facebook youtube

SHARE