ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦਾ ਸੱਦਾ

0
160
Demand for better coordination between various departments, Discuss various problems, Speedy resolution of various complaints
Demand for better coordination between various departments, Discuss various problems, Speedy resolution of various complaints
  • ਮੁੱਖ ਮੁੱਦਿਆਂ ਦੇ ਤੁਰੰਤ ਹੱਲ ਲਈ ਕਮੇਟੀ ਬਣਾਈ

ਚੰਡੀਗੜ੍ਹ, PUNJAB NEWS (Demand for better coordination between various departments): ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਿਵੈਲਪਰਾਂ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਮੰਗ ਕੀਤੀ। ਬਿਜਲੀ ਮੰਤਰੀ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਲੋਨਾਈਜ਼ਰਾਂ ਅਤੇ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਕਲੋਨਾਈਜ਼ਰਾਂ ਅਤੇ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ

Demand for better coordination between various departments, Discuss various problems, Speedy resolution of various complaints
Demand for better coordination between various departments, Discuss various problems, Speedy resolution of various complaints

ਸੀ.ਆਰ.ਈ.ਡੀ.ਏ.ਆਈ., ਪੀ.ਸੀ.ਪੀ.ਡੀ.ਏ. ਦੇ ਨੁਮਾਇੰਦਿਆਂ ਅਤੇ ਪੰਜਾਬ ਭਰ ਦੇ ਹੋਰ ਡਿਵੈਲਪਰਾਂ/ਖਪਤਕਾਰਾਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਮੁੱਦਿਆਂ ਦੇ ਹੱਲ ਲਈ ਪੀ.ਐਸ.ਪੀ.ਸੀ.ਐਲ., ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਸੀ.ਆਰ.ਈ.ਡੀ.ਏ., ਪੀ.ਡੀ.ਪੀ.ਸੀ.ਐੱਲ. ਅਤੇ ਪੰਜਾਬ ਭਰ ਦੀਆਂ ਹੋਰ ਡਿਵੈਲਪਰ/ਖਪਤਕਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਮੀਟਿੰਗ ਵਿੱਚ ਸਕੱਤਰ ਬਿਜਲੀ, ਸੀਐਮਡੀ, ਪੀਐਸਪੀਸੀਐਲ, ਸੀਏ/ਗਮਾਡਾ, ਏਸੀਏ ਪੁੱਡਾ, ਡਾਇਰੈਕਟਰ/ਵਪਾਰਕ, ਪੀਐਸਪੀਸੀਐਲ, ਡਾਇਰੈਕਟਰ/ਵੰਡ, ਪੀਐਸਪੀਸੀਐਲ ਅਤੇ ਪੀਐਸਪੀਸੀਐਲ, ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:  BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ

ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ

ਸਾਡੇ ਨਾਲ ਜੁੜੋ :  Twitter Facebook youtube

SHARE