ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ

0
180
Demands of cleaners and sewermen
Demands of cleaners and sewermen
ਇੰਡੀਆ ਨਿਊਜ਼, ਚੰਡੀਗੜ੍ਹ (Demands of cleaners and sewermen): ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ ਅਤੇ ਇਹਨਾਂ ਸਮੱਸਿਆਵਾਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ।
ਇਸੇ ਵਚਨਬੱਧਤਾ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਅਤੇ ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਮੌਜੂਦਗੀ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ

ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਪੰਜਾਬ ਦੇ ਸਮੂਹ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਉਮਰ ਹੱਦ ਵਿੱਚ ਛੋਟ ਦੇ ਕੇ ਰੈਗੂਲਰ ਕਰਨਾ, ਸਮੂਹ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਆਊਟਸੋਰਸਿੰਗ ਦੀ ਬਜਾਏ ਰੈਗੂਲਰ ਆਧਾਰ ‘ਤੇ ਭਰਤੀ ਕਰਨਾ, ਸੀਵਰਮੈਨਾਂ ਦਾ ਤਨਖਾਹ ਸਕੇਲ ਤਕਨੀਕੀ ਪੋਸਟ ਦੇ ਬਰਾਬਰ ਕਰਨਾ ਸ਼ਾਮਲ ਹਨ।
ਇਸ ਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਜਿਹਨਾਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸੇਵਾ ਦੌਰਾਨ ਮੌਤ ਹੋ ਜਾਂਦੀ ਹੈ ਉਹਨਾਂ ਦੇ ਵਾਰਸਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਤਰਸ ਦੇ ਆਧਾਰ ‘ਤੇ ਨਿਯੁਕਤੀ ਦਿੱਤੀ ਜਾਵੇ। ਇਸ ਤੋਂ ਇਲਾਵਾ ਯੂਨੀਅਨਾਂ ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਸਿਹਤ ਬੀਮੇ ਦੀ ਮੰਗ ਵੀ ਉਠਾਈ ਗਈ।
SHARE