ਮੰਤਰੀ ਵਲੋਂ ਵਾਲਮੀਕ ਸਮਾਜ ਨੂੰ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਵਾਪਸ ਲੈਣ ਦੀ ਅਪੀਲ

0
275
Demands of Valmik society, An appeal to withdraw the call for Punjab bandh on August 12, A demand letter was given regarding the demands
Demands of Valmik society, An appeal to withdraw the call for Punjab bandh on August 12, A demand letter was given regarding the demands
  • ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਵਾਲਮੀਕ ਸਮਾਜ ਨੇ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ
  • ਕੁਲਦੀਪ ਧਾਲੀਵਾਲ ਨੇ ਵਾਲਮੀਕ ਸਮਾਜ ਦੇ ਆਗੂਆਂ ਦੀ ਜਲਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ
  • ਪੰਜਾਬ ਸਰਕਾਰ ਵਲੋਂ ਵਾਲਮੀਕ ਸਮਾਜ ਦੀਆਂ ਮੰਗਾਂ ਨੂੰ ਪੂਰੇ ਵਿਸਥਾਰ ਨਾਲ ਵਿਚਾਰ ਕੇ ਹਾਂ ਪੱਖੀ ਹੱਲ ਕੱਢਿਆ ਜਾਵੇਗਾ
 
ਚੰਡੀਗੜ੍ਹ, PUNJAB NEWS: ਪੰਜਾਬ ਸਰਕਾਰ ਵਲੋਂ ਵਾਲਮੀਕ ਸਮਾਜ ਦੀਆਂ ਮੰਗਾਂ ਨੂੰ ਪੂਰੇ ਵਿਸਥਾਰ ਨਾਲ ਵਿਚਾਰ ਕੇ ਸਕਰਾਤਮਕ ਹੱਲ ਕੱਢਿਆ ਜਾਵੇਗਾ। ਅੱਜ ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵਾਲਮੀਕ ਸਮਾਜ ਦੇ ਆਗੂਆਂ ਨੇ ਪਾਵਨ ਵਾਲਮੀਕ ਤੀਰਥ ਪ੍ਰਬੰਧਕ ਕਮੇਟੀ, ਪੰਜਾਬ ਦੇ ਬੈਨਰ ਹੇਠ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।
 
 
 
 
ਇਸ ਮੌਕੇ ਮੰਗ ਪੱਤਰ ਦੇਣ ਆਏ ਅਗੂਆਂ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਜਲਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਮੰਤਰੀ ਨੇ ਵਾਲਮੀਕ ਸਮਾਜ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਪੂਰਾ ਦੇਸ਼ 15 ਅਗਸਤ ਨੂੰ ਅਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਹੈ ਅਤੇ ਰੱਖੜੀ ਦਾ ਤਿਉਹਾਰ ਵੀ ਇੰਨਾਂ ਦਿਨਾਂ ਵਿਚ ਹੈ, ਸੋ ਇਸ ਕਰਕੇ 12 ਅਗਸਤ ਨੂੰ ਵਾਲਮੀਕ ਸਮਾਜ ਵਲੋਂ ਬੰਦ ਦੇ ਸੱਦੇ ਨੂੰ ਵਾਪਸ ਲੈ ਲਿਆ ਜਾਵੇ।
 
 

ਜਲਦ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ

  ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਅੱਜ ਵਾਲਮੀਕ ਸਮਾਜ ਦੇ ਅਗੂਆਂ ਵਲੋਂ ਸਿਰਫ ਮੰਗ ਪੱਤਰ ਸੌਂਪਣ ਸਬੰਧੀ ਸੱਦਾ ਦਿੱਤਾ ਗਿਆ ਸੀ, ਪਰ ਸਰਕਾਰੀ ਰੁਝੇਵੇਂ ਰੱਦ ਕਰਕੇ ਉਨ੍ਹਾਂ ਨੇ ਵਿਸਥਾਰ ਨਾਲ ਵਾਲਮੀਕ ਸਮਾਜ ਦੀਆਂ ਮੰਗਾਂ ਬਾਰ ਸਾਰੇ ਆਗੂਆਂ ਦੇ ਵਿਚਾਰ ਸੁਣੇ ਹਨ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਵਾਲਮੀਕ ਸਮਾਜ ਦੀਆਂ ਬਹੁਤ ਸਾਰੀਆਂ ਮੰਗਾਂ ਨਾਲ ਸਿਧਾਂਤਕ ਤੌਰ ‘ਤੇ ਸਹਿਮਤ ਹਨ, ਪਰ ਇੰਨਾਂ ਮੰਗਾਂ ਨਾਲ ਸਬੰਧਤ ਵਿਭਾਗ ਉਨ੍ਹਾਂ ਕੋਲ ਨਹੀਂ ਹਨ।

Demands of Valmik society, An appeal to withdraw the call for Punjab bandh on August 12, A demand letter was given regarding the demands
Demands of Valmik society, An appeal to withdraw the call for Punjab bandh on August 12, A demand letter was given regarding the demands

ਅਜ਼ਾਦੀ ਦੀ 75ਵੀਂ ਵਰੇਗੰਢ ਹੋਣ ਕਾਰਨ ਸਰਕਾਰੀ ਰੁਝੇਵੇਂ ਕਾਫੀ ਜਿਆਦਾ

    ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਵਾਲਮੀਕ ਸਮਾਜ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁੱਖ ਮੰਤਰੀ ਕੋਲ ਪਹੁੰਚਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜ਼ਾਦੀ ਦੀ 75ਵੀਂ ਵਰੇਗੰਢ ਹੋਣ ਕਾਰਨ ਸਰਕਾਰੀ ਰੁਝੇਵੇਂ ਕਾਫੀ ਜਿਆਦਾ ਹਨ, ਇਸ ਕਰਕੇ ਜਲਦ ਮੁੱਖ ਮੰਤਰੀ ਨਾਲ ਵਾਲਮੀਕ ਸਮਾਜ ਦੀ ਮੀਟਿੰਗ ਕਰਵਾ ਦਿੱਤੀ ਜਾਵੇਗੀ।   ਮੀਟਿੰਗ ਦੇ ਅੰਤ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਬਾਰ ਫਿਰ ਵਾਲਮੀਕ ਸਮਾਜ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਰੱਖੜੀ ਦਾ ਤਿਉਹਾਰ ਅਤੇ ਅਜ਼ਾਦੀ ਦੀ 75ਵੀਂ ਵਰੇਗੰਢ ਦੇ ਮੱਦੇਜ਼ਰ 12 ਅਗਸਤ ਨੂੰ ਬੰਦ ਦੇ ਸੱਦੇ ਨੂੰ ਵਾਪਸ ਲੈ ਲੈਣ।

    ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ ਸਾਡੇ ਨਾਲ ਜੁੜੋ :  Twitter Facebook youtube

SHARE