ਇੰਡੀਆ ਨਿਊਜ਼, ਚੰਡੀਗੜ (Dengue prevention activities in Punjab) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਲਈ ਕਿਹਾ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡੇਂਗੂ ਦੇ ਵੱਧ ਰਹੇ ਮਾਮਲਿਆਂ ਵਿਰੁੱਧ ਠੋਸ ਕਦਮ ਚੁੱਕੇ ਹਨ।
ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ
ਉਨਾਂ ਕਿਹਾ ਕਿ ਭਾਵੇਂ ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਫਿਰ ਵੀ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡੇਂਗੂ ‘ਤੇ ਕਾਬੂ ਪਾਉਣ ਅਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ। ਉਨਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਵਾਇਰਸ ਨੂੰ ਕੰਟਰੋਲ ਕਰਨ ਲਈ ਸਕੂਲ ਸਿੱਖਿਆ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਵਰਗੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਠੋਸ ਉਪਰਾਲੇ ਕਰ ਰਿਹਾ ਹੈ।
ਇਹ ਵੀ ਪੜ੍ਹੋ: ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ
ਇਹ ਵੀ ਪੜ੍ਹੋ: ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ
ਸਾਡੇ ਨਾਲ ਜੁੜੋ : Twitter Facebook youtube