ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

0
175
Dengue Virus in Punjab
Dengue Virus in Punjab

ਇੰਡੀਆ ਨਿਊਜ਼, ਚੰਡੀਗੜ੍ਹ (Dengue Virus in Punjab) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਜ਼ਿਕਰਯੋਗ ਹੈ ਕਿ ਭਾਵੇਂ ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ, ਪਰ ਲੋਕਾਂ ਦੀ ਸਿਹਤ ਦੀ ਰਾਖੀ ਲਈ ਉਹ ਡਿਜੀਟਲ ਮਾਧਿਅਮ ਰਾਹੀਂ ਵੱਖ-ਵੱਖ ਸਿਹਤ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਡੇਂਗੂ ਦੇ 1206 ਐਕਟਿਵ ਮਰੀਜ਼

ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ 9559 ਮਾਮਲੇ ਦਰਜ ਕੀਤੇ ਗਏ ਹਨ l ਇਨ੍ਹਾਂ ਵਿੱਚੋਂ 8323 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿੱਚ ਡੇਂਗੂ ਦੇ ਸਿਰਫ਼ 1206 ਐਕਟਿਵ ਮਰੀਜ਼ ਹਨ, ਜਿਨ੍ਹਾਂ ਵਿੱਚੋਂ 102 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ, 91 ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1012 ਆਪਣੇ ਘਰਾਂ ਵਿੱਚ ਠੀਕ ਹੋ ਰਹੇ ਹਨ। ਜਿਹੜੇ ਮਰੀਜ਼ ਘਰਾਂ ਵਿੱਚ ਮੌਜੂਦ ਹਨ ਉਨ੍ਹਾਂ ਦੀ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਰੋਜ਼ਾਨਾ ਆਧਾਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ।

16 ਵਿਅਕਤੀਆਂ ਦੀ ਮੌਤ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਡੇਂਗੂ ਕਾਰਨ 16 ਵਿਅਕਤੀਆਂ ਦੀ ਮੌਤ ਹੋਈ ਹੈ ਜਦੋਂ ਕਿ ਪਿਛਲੇ ਸਾਲ ਡੇਂਗੂ ਨਾਲ 55 ਮੌਤਾਂ ਹੋਈਆਂ ਸਨ। ਇਸ ਲਈ ਫਿਲਹਾਲ ਸਥਿਤੀ ਕਾਫੀ ਹੱਦ ਤੱਕ ਕਾਬੂ ਹੇਠ ਹੈ, ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਮੁਸਤੈਦੀ ਨੂੰ ਮੱਠੀ ਨਾ ਪੈਣ ਦੇਣ। ਉਨ੍ਹਾਂ ਸੂਬੇ ਵਿੱਚ ਡੇਂਗੂ ਰੋਕੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ।

ਜੌੜਾਮਾਜਰਾ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਮਹਾਂਮਾਰੀ ਰੋਗ ਐਕਟ, 1897 ਅਧੀਨ ਨੋਟੀਫਾਈਡ ਬਿਮਾਰੀਆਂ ਹਨ ਅਤੇ ਇਸ ਅਨੁਸਾਰ ਪੰਜਾਬ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪੇਸ਼ ਕਰਨੀ ਪੈਂਦੀ ਹੈ ਤਾਂ ਜੋ ਡੇਂਗੂ ਦੇ ਕਿਸੇ ਵੀ ਮਾਮਲੇ ਵਿੱਚ ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ:  ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕੇ ਕਰੇਗੀ ਮੁੜ ਸੁਰਜੀਤ : ਏਡੀਜੀਪੀ

ਇਹ ਵੀ ਪੜ੍ਹੋ: ਵਣ ਗਾਰਡ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਸਾਡੇ ਨਾਲ ਜੁੜੋ :  Twitter Facebook youtube

SHARE