ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਵੱਲੋਂ ਤਿਰੰਗਾ ਲਹਿਰਾ ਕੀਤੀ ਆਜ਼ਾਦੀ ਦੇ 75ਵੇਂ ਮਹਾਉਤਸਵ ਦੀ ਸ਼ੁਰੂਆਤ

0
143
Department of Tourism and Culture, Punjab, 75th Independence Day, showing love and responsibility towards the country
Department of Tourism and Culture, Punjab, 75th Independence Day, showing love and responsibility towards the country
  • ਸੈਕਟਰ 38 ਚੰਡੀਗੜ੍ਹ ਦੇ ਦਫਤਰ ਵਿਖੇ ਤਿਰੰਗਾ ਲਹਿਰਾ ਕੇ ਇਸ ਵਿਸ਼ੇਸ਼ ਮਹਾਉਤਸਵ ਦੀ ਸ਼ੁਰੂਆਤ

 

ਚੰਡੀਗੜ੍ਹ PUNJAB NEWS: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਵੱਲੋਂ ਆਜ਼ਾਦੀ ਦੇ 75ਵੇਂ ਮਹਾਉਤਸਵ ਦੇ ਸਨਮੁੱਖ ਹਰ ਘਰ ਤਿਰੰਗਾ ਮੁਹਿੰਮ ਅਧੀਨ ਸੈਕਟਰ 38 ਚੰਡੀਗੜ੍ਹ ਦੇ ਦਫਤਰ ਵਿਖੇ ਤਿਰੰਗਾ ਲਹਿਰਾ ਕੇ ਇਸ ਵਿਸ਼ੇਸ਼ ਮਹਾਉਤਸਵ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

 

ਪ੍ਰੋਗਰਾਮ ਦਾ ਮੁੱਖ ਮੰਤਵ ਦੇਸ਼ ਦੇ ਅਨੇਕਾਂ ਸੂਰਵੀਰਾਂ ਵੱਲੋਂ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਮਾਣ ਮਹਿਸੂਸ ਕਰਨਾ

 

ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਆਜ਼ਾਦੀ ਦੇ 75ਵੇਂ ਮਹਾਉਤਸਵ ਅਤੇ ਸੁਤੰਤਰਤਾ ਦਿਵਸ ਨੂੰ ਖੁਸ਼ੀ ਅਤੇ ਚਾਵਾਂ ਨਾਲ ਮਨਾਉਂਦੇ ਹੋਏ ਅੱਜ ਹਰ ਘਰ ਤਿਰੰਗਾ ਮੁਹਿੰਮ ਅਧੀਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਤਿਰੰਗਾ ਲਹਿਰਾ ਕੇ ਸ਼ੁਰੂਆਤ ਕੀਤੀ ਗਈ ਹੈ।

 

ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਦੇਸ਼ ਦੇ ਅਨੇਕਾਂ ਸੂਰਵੀਰਾਂ ਵੱਲੋਂ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਮਾਣ ਮਹਿਸੂਸ ਕਰਨਾ ਹੈ।

 

 

ਉਨ੍ਹਾ ਕਿਹਾ ਕਿ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਵੱਲੋਂ ਦੇਸ਼ ਪ੍ਰਤੀ ਆਪਣੀ ਪ੍ਰੇਮ-ਭਾਵਨਾ ਅਤੇ ਜੁੰਮੇਵਾਰੀ ਦਰਸਾਉਣਾ ਹੈ ਅਤੇ ਉਹਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਅਧੀਨ ਆਪਣੇ ਆਪਣੇ ਘਰਾਂ ਤੇ ਤਿਰੰਗਾ ਲਹਿਰਾ ਕੇ ਦੇਸ਼ ਪ੍ਰਤੀ ਆਪਣੇ ਪਿਆਰ ਨੂੰ ਦਰਸਾਉਣ।

 

 

 

ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE