Deputy CM statement on Sacrilege ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ: ਰੰਧਾਵਾ

0
249
Deputy CM statement on Sacrilege
Deputy CM statement on Sacrilege
ਇੰਡੀਆ ਨਿਊਜ਼, ਅੰਮ੍ਰਿਤਸਰ:
Deputy CM statement on Sacrilege  ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਿਆ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀਸੀਪੀ ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।

ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ (Deputy CM statement on Sacrilege)

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਇਹ ਗੱਲ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਨੇ ਇਸ ਮੰਦਭਾਗੀ ਘਟਨਾ ਦੇ ਸੰਦਰਭ ਵਿੱਚ ਪੁਲਿਸ ਲਾਇਨ ਅੰਮ੍ਰਿਤਸਰ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਆਈ.ਜੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ, ਐਸ.ਐਸ.ਪੀ ਦਿਹਾਤੀ ਸ਼੍ਰੀ ਰਾਕੇਸ਼ ਕੌਸ਼ਲ ਸਮੇਤ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਤਰਫੋਂ ਸ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ ਤੇ ਸੁਖਦੇਵ ਸਿੰਘ ਭੂਰਾਕੋਨਾ ਵੀ ਹਾਜ਼ਰ ਸਨ।

ਬਹੁਤ ਮੰਦਭਾਗੀ ਘਟਨਾ (Deputy CM statement on Sacrilege)

ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਡੂੰਘਾਈ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਸਾਰੇ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਲਗਾਏ ਜਾਣ (Deputy CM statement on Sacrilege)

ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਇਹ ਸਾਰੇ ਕੰਮ ਕਰਦੇ ਹੋਣ। ਇਕ ਸਵਾਬ ਦੇ ਜਵਾਬ ਵਿਚ ਸ. ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਤੋ ਬਿਨਾਂ ਪੁਲਿਸ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਨਹੀਂ ਹੋ ਸਕਦੀ।
Connect With Us : Twitter Facebook
SHARE