ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਣ : ਅਮਨ ਅਰੋੜਾ

0
166
Development process of Punjab
Development process of Punjab
  •  ਸ਼ਹਿਰੀ ਵਿਕਾਸ ਮੰਤਰੀ ਵੱਲੋਂ ਐਸਏਐਸ ਨਗਰ ਤੇ ਨਿਊ ਚੰਡੀਗੜ੍ਹ ਵਿਖੇ ਮੌਕੇ ‘ਤੇ ਜਾ ਕੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ 
ਇੰਡੀਆ ਨਿਊਜ਼, ਚੰਡੀਗੜ੍ਹ/ਐਸਏਐਸ ਨਗਰ (Development process of Punjab): ਐਸਏਐਸਨਗਰ (ਮੋਹਾਲੀ) ਅਤੇ ਨਿਊ ਚੰਡੀਗੜ੍ਹ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਗਮਾਡਾ ਵੱਲੋਂ ਲਾਗੂ ਕੀਤੇ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਪਰ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੀਤੇ ਜਾ ਰਹੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
Development process of Punjab
ਕੈਬਨਿਟ ਮੰਤਰੀ ਨੇ ਏਅਰੋ-ਸਿਟੀ, ਆਈਟੀ ਸਿਟੀ, ਸੈਕਟਰ 88-89, ਸੈਕਟਰ-78 ਵਿੱਚ ਸਪੋਰਟਸ ਕੰਪਲੈਕਸ, ਪੂਰਬ ਪ੍ਰੀਮੀਅਮ ਅਪਾਰਟਮੈਂਟਸ, ਈਕੋ ਸਿਟੀ 1 ਅਤੇ 2, ਮੈਡੀਸਿਟੀ, ਪਿੰਡ ਸਿੰਹਪੁਰ ਵਿੱਚ 20 ਐਮਜੀਡੀ ਵਾਟਰ ਟ੍ਰੀਟਮੈਂਟ ਪਲਾਂਟ, ਸੈਕਟਰ-83 ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦਾ ਦੌਰਾ ਕਰਨ ਤੋਂ ਇਲਾਵਾ ਮੋਹਾਲੀ ਵਿਖੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਨਿਊ ਚੰਡੀਗੜ੍ਹ ਤੱਕ ਪੀਆਰ-7 ਸੜਕ ਦੇ ਨਿਰਮਾਣ ਅਤੇ ਹੋਰ ਮਾਸਟਰ ਪਲਾਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ।

ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਸੌਂਪਣਾ ਪਹਿਲੀ ਤਰਜੀਹ ਹੋਵੇ

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਖ਼ਰੀਦਾਰਾਂ ਨੂੰ ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਸੌਂਪਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਆਲ੍ਹਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਪਾਰਕ ਅਤੇ ਰਿਹਾਇਸ਼ੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਅਮਨ ਅਰੋੜਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ੀ ਨਾਲ ਵਿਕਸਤ ਹੋ ਰਹੇ ਮੋਹਾਲੀ ਦੇ ਵਿਕਾਸ ਦੀ ਭਵਿੱਖੀ ਮੰਗ ਨੂੰ ਧਿਆਨ ਵਿੱਚ ਰੱਖਦੀਆਂ ਗਮਾਡਾ ਵੱਲੋਂ ਸੈਕਟਰ-83 ਵਿੱਚ ਸਥਿਤ ਮੌਜੂਦਾ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦੀ ਸਮਰੱਥਾ ਨੂੰ ਨਵੀਨਤਮ ਐਸਬੀਆਰ ਤਕਨੀਕ ਨਾਲ 10 ਐਮਜੀਡੀ ਤੋਂ 15 ਐਮਜੀਡੀ ਕਰਨ ਲਈ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਜੂਨ, 2023 ਤੱਕ ਮੁਕੰਮਲ ਕੀਤਾ ਜਾਵੇ ਅਤੇ ਸੋਧੇ ਗਏ ਪਾਣੀ ਦੀ ਵਰਤੋਂ ਫਲੱਸ਼ਿੰਗ ਅਤੇ ਪਲਾਂਟੇਸ਼ਨ ਲਈ ਕੀਤੀ ਜਾਵੇ।
SHARE