Development Project of Ludhiana ਵਿਧਾਇਕਾਂ ਦੀ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ

0
191
Development Project of Ludhiana

Development Project of Ludhiana

ਦਿਨੇਸ਼ ਮੋਦਗਿਲ, ਲੁਧਿਆਣਾ:

Development Project of Ludhiana ਲੁਧਿਆਣਾ ਵਿੱਚ ਇਸ ਸਮੇਂ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਚੱਲ ਰਿਹੇ ਹਨ । ਇਨ੍ਹਾਂ ਵਿਚੋਂ ਕੁਝ ਤਾਂ ਪਿੱਛਲੇ ਕਾਫੀ ਸਮੇਂ ਤੋਂ ਬੰਦ ਪਏ ਹਨ । ਇਨ੍ਹਾਂ ਪ੍ਰੋਜੈਕਟਾਂ ਨੂੰ ਲੈ ਕੇ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਖੇਤਰ ਦੇ ਆਪ ਵਿਧਾਇਕਾਂ ਹਲਕਾ ਲੁਧਿਆਣਾ ਸੈਂਟਰਲ ਅਸ਼ੋਕ ਪਰਾਸ਼ਰ ਪੱਪੀ, ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ, ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ।

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI), ਰੇਲਵੇ, ਪੀਐਮਜੀ ਅਤੇ ਪ੍ਰਗਤੀ ਪ੍ਰੋਜੈਕਟਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਬੰਧਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਐਸਡੀਐਮ (ਜਗਰਾਓ) ਵਿਕਾਸ ਹੀਰਾ, ਐਸਡੀਐਮ (South) ਡਾ. ਵਨੀਤ ਕੁਮਾਰ, ਐਸਡੀਐਮ (West) ਜਗਦੀਪ ਸਹਿਗਲ ਵੀ ਹਾਜ਼ਰ ਸਨ।

ਪ੍ਰੋਜੈਕਟਾਂ ਦਾ ਦੌਰਾ ਕਰਨ ਅਧਿਕਾਰੀ Development Project of Ludhiana

ਵਿਧਾਇਕਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਹਿਲਾਂ ਸਮਾਂ ਕੱਢ ਕੇ ਆਉਣ ਅਤੇ ਉਨ੍ਹਾਂ ਨੇ ਹਲਕੇ ਅੰਦਰ ਨੈਸ਼ਨਲ ਹਾਈਵੇਅ ਅਧੀਨ ਚੱਲ ਰਹੇ ਕੰਮ ਦਾ ਨਿੱਜੀ ਤੌਰ ‘ਤੇ ਮਿਲ ਕੇ ਦੌਰਾ ਕਰਨ ਤਾਂ ਜੋ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਜਾਵੇ। ਇਸ ਮੌਕੇ ਸਾਰੇ ਐਮ.ਐਲ.ਏ. ਵੱਲੋਂ ਆਪਣੇ ਹਲਕੇ ਨਾਲ ਸਬੰਧਤ ਚੱਲ ਰਹੇ ਪ੍ਰੋਜੈਕਟਾਂ ਬਾਰੇ ਸਮੀਖਿਆ ਕੀਤੀ ਅਤੇ ਪ੍ਰੋਜੈਕਟਾਂ ਦੇ ਕੰਮ ਦੀ ਗਤੀ ਤੇਜ਼ ਕਰਨ ਲਈ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਿਹੜੇ ਵੀ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਅਧੀਨ ਕੰਮ ਚੱਲ ਰਹੇ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਜਿਸ ਨਾਲ ਲੋਕਾਂ ਨੂੰ ਪੇਸ਼ ਆਉਂਦੀਆਂ ਮੁੱਢਲੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਈ ਜਾ ਸਕੇ। ਇਸ ਸਬੰਧ ਵਿੱਚ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਨੈਸ਼ਨਲ ਹਾਈਵੇ ‘ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦੇ ਮੁੱਦੇ ਬਾਰੇ ਗੱਲਬਾਤ ਕੀਤੀ ਅਤੇ ਨੈਸ਼ਨਲ ਹਾਈਵੇ ‘ਤੇ ਲੋਕਾਂ ਨੂੰ ਲੈ ਕੇ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ ਬਾਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ।

Development Project of Ludhiana

Also Read : Punjab CM in Punjabi University ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਗਰੰਟੀ ਮੇਰੀ : ਮਾਨ

Also Read : Big decision of Punjab Government ਰਾਜ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ

Also Read : Special facilities for NRI ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਧਾਲੀਵਾਲ 

Connect With Us : Twitter Facebook youtube

SHARE