ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਹੋਣ : ਪੰਚਾਇਤ ਮੰਤਰੀ

0
135
Development work in the villages
Development work in the villages

ਇੰਡੀਆ ਨਿਊਜ਼, ਚੰਡੀਗੜ੍ਹ (Development work in the villages): ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।

ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵਲੋਂ ਪਿੰਡਾਂ ਵਿਚ ਕੀਤੇ ਵਿਕਾਸ ਕਾਰਜ਼ਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਜਿਸ ਦੀ ਉਸ ਦਿਨ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ਼ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ।

ਛੱਪੜਾਂ ਦੀ ਸਫਾਈ ਲਾਜਮੀ ਬਣਾਈ ਜਾਵੇ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕੀਤੇ ਜਾਣ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਤਹਿ ਟੀਚੇ ਪੂਰੇ ਨਾ ਕਰਨ ਅਤੇ ਸਕੀਮਾਂ ਦੀਆਂ ਗ੍ਰਾਂਟਾ ਦੇ ਪੈਸੇ ਦੀ ਪੂਰੀ ਅਤੇ ਸਹੀ ਵਰਤੋ ਨਾ ਕਰਨ ਵਾਲਿਆਂ ਦੀ ਜਾਵਾਬਦੇਹੀ ਤਹਿ ਕੀਤੀ ਜਾਵੇਗੀ।

ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਾਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਛੁਡਵਾਉਣ ਦੇ ਨਾਲ ਨਾਲ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਵੀ ਵਿੱਡੀ ਗਈ ਸੀ ਜੋ ਪੰਚਾਇਤਾਂ ਦੀ ਮਾਲਕੀ ਸੀ ਪਰ ਇਹ ਮੁੱਖ ਤੌਰ ‘ਤੇ ਪਹਾੜਾਂ, ਜੰਗਲ, ਚਰਾਂਦਾ ਦਰਿਆਵਾਂ ਆਦਿ ਦੇ ਰੂਪ ਵਿਚ ਲਵਾਰਸ ਪਈ ਸੀ।

ਇਹ ਵੀ ਪੜ੍ਹੋ:  ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕੇ ਕਰੇਗੀ ਮੁੜ ਸੁਰਜੀਤ : ਏਡੀਜੀਪੀ

ਇਹ ਵੀ ਪੜ੍ਹੋ: ਵਣ ਗਾਰਡ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਸਾਡੇ ਨਾਲ ਜੁੜੋ :  Twitter Facebook youtube

SHARE