- ਡੀਜੀਪੀ ਨੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਜਨਤਾ ਦੇ ਸਮਰਥਨ ਅਤੇ ਸਹਿਯੋਗ ਦੀ ਕੀਤੀ ਮੰਗ
ਇੰਡੀਆ ਨਿਊਜ਼, ਚੰਡੀਗੜ੍ਹ : ਅੱਜ ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਡੀਜੀਪੀ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬਾ ਪੁਲਿਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਡੀਜੀਪੀ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ ਹੈ। ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਅਤੇ ਅਪਰਾਧ ਦੀ ਪਛਾਣ ਕਰਨਾ ਹੈ। ਉਨ੍ਹਾਂ ਨੇ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ|
ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣ ਤੇ ਜ਼ੋਰ
ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਕਿਸਮ ਦੀ ਅਗਾਊਂ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਹਿਣਾ, ਅਪਰਾਧ ਦੇ ਅੰਕੜਿਆਂ ਦੀ ਨਿਗਰਾਨੀ, ਪੁਲਿਸ ਥਾਣਿਆਂ ਦੀ ਜਾਂਚ, ਪੁਲਿਸ ਕਰਮਚਾਰੀਆਂ ਦੀ ਭਲਾਈ ਸਬੰਧੀ ਕਾਰਜ ਆਦਿ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੈਕਿੰਗ ਪੁਆਇੰਟਾਂ ਵਿੱਚ ਵਾਧਾ ਕਰਨ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਈ
ਸਾਡੇ ਨਾਲ ਜੁੜੋ : Twitter Facebook youtube