DGP PUNJAB CHAIRS HIGH-LEVEL MEETINGS
- ਡੀ.ਜੀ.ਪੀ. ਪੰਜਾਬ ਨੇ ਕਾਨੂੰਨ ਵਿਵਸਥਾ ਅਤੇ ਅਪਰਾਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮਿ੍ਰਤਸਰ ਅਤੇ ਜਲੰਧਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਅਗਵਾਈ
- ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਹੋਰ ਮੁਸਤੈਦ ਹੋਣ ਲਈ ਦਿੱਤੇ ਨਿਰਦੇਸ਼
- ਸੀ.ਪੀਜ਼./ਐਸ.ਐਸ.ਪੀਜ਼. ਨੂੰ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਹੋਰ ਸਖ਼ਤੀ ਨਾਲ ਨਜਿੱਠਣ ਲਈ ਕੀਤੀ ਹਦਾਇਤ
ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ (VK Bhavra) ਨੇ ਸ਼ਨੀਵਾਰ ਨੂੰ ਅੰਮਿ੍ਰਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਆਈ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।
ਪਹਿਲੀ ਮੀਟਿੰਗ ਪੁਲਿਸ ਲਾਈਨ ਅੰਮਿ੍ਰਤਸਰ (Police Line Amritsar) ਵਿਖੇ ਹੋਈ, ਜਿਸ ਵਿੱਚ ਪੁਲਿਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਅਰੁਣ ਪਾਲ ਸਿੰਘ, ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਬਾਰਡਰ ਰੇਂਜ ਮੋਹਿਨੀਸ਼ ਚਾਵਲਾ (Mohinish Chawla) ਅਤੇ ਬਾਰਡਰ ਰੇਂਜ ਦੇ ਐਸ.ਐਸ.ਪੀਜ਼ ਹਾਜ਼ਰ ਸਨ। ਦੂਜੀ ਮੀਟਿੰਗ ਸਪੈਸ਼ਲ ਡੀ.ਜੀ.ਪੀ. ਪੀ.ਏ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਸੀ.ਪੀ ਜਲੰਧਰ ਗੁਰਪ੍ਰੀਤ ਸਿੰਘ ਤੂਰ, ਡੀਆਈਜੀ ਜਲੰਧਰ ਰੇਂਜ ਐਸ ਬੂਪਤੀ ਅਤੇ ਜਲੰਧਰ ਰੇਂਜ ਦੇ ਐਸਐਸਪੀਜ ਦੀ ਮੌਜੂਦਗੀ ਵਿੱਚ ਜਲੰਧਰ ਵਿਖੇ ਹੋਈ।
ਡੀ.ਜੀ.ਪੀ. ਵੀ.ਕੇ ਭਾਵਰਾ ਨੇ ਇਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ।
ਉਨਾਂ ਅਧਿਕਾਰੀਆਂ ਨੂੰ ਅਗਾਮੀ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਧੇਰੇ ਚੌਕਸ ਰਹਿਣ ਲਈ ਕਿਹਾ
ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਨ ਉਪਰੰਤ, ਡੀਜੀਪੀ ਨੇ ਤਸੱਲੀ ਪ੍ਰਗਟਾਈ ਕਿ ਪੰਜਾਬ ਪੁਲਿਸ ਅੱਤਵਾਦ ਵਿਰੋਧੀ ਫਰੰਟ ‘ਤੇ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਦੀ ਗਿ੍ਰਫਤਾਰੀ ਨਾਲ ਸੂਬੇ ਵਿੱਚ ਪਹਿਲਾਂ ਹੀ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ।
ਉਨਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਵੀ ਦਿੱਤੀਆਂ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਾ ਕਰਨ ਦੇਣ। ਉਨਾਂ ਕਿਹਾ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖਤੀ ਨਾਲ ਨਿਪਟਿਆ ਜਾਵੇ।
ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਜਨਤਕ ਥਾਵਾਂ, ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟ ਆਦਿ ਵਿੱਚ ਕਿਤੇ ਵੀ ਕੋਈ ਸ਼ੱਕੀ ਵਸਤੂ ਲਾਵਾਰਿਸ ਪਈ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਹੈਲਪਲਾਈਨ ਨੰਬਰ 112 ਜਾਂ 181 ’ਤੇ ਸੂਚਿਤ ਕਰਨ। DGP PUNJAB CHAIRS HIGH-LEVEL MEETINGS