ਜਲਦੀ ਹੀ ਸ਼ੁਰੂ ਹੋਣਗੀ ਚੰਡੀਗੜ੍ਹ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀ ਉਡਾਣ

0
214
Now Direct flights from Chandigarh to Toronto and Vancouver

ਇੰਡੀਆ ਨਿਊਜ਼ ; Chandigarh news : ਪੰਜਾਬੀਆਂ ਦੀ ਕੈਨੇਡਾ ਵਿੱਚ ਵੱਧ ਰਹੇ ਗਿਣਤੀ ਹਵਾਈ ਉਡਾਣਾਂ ਦੀਆਂ ਨਿੱਜੀ ਕੰਪਨੀਆਂ ਲਈ ਫਾਇਦੇ ਦਾ ਸੌਦਾ ਬਣਦਾ ਜਾ ਰਿਹਾ ਹੈ। ਇਸ ਦੇ ਲਈ ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀਆਂ ਚਾਰਟਰ ਉਡਾਣਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪਹੁੰਚ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਨਾਲ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਦੇ ਦੋ ਸ਼ਹਿਰ ਟੋਰਾਂਟੋ ਅਤੇ ਵੈਨਕੂਵਰ ਲਈ ਦੋ ਚਾਰਟਰ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ। ਕੈਨੇਡਾ ‘ਚ ਰਹਿ ਰਹੇ ਪੰਜਾਬੀ ਪ੍ਰਵਾਸੀਆਂ ਲਈ ਇਹ ਵੱਡੀ ਖੁਸ਼ਖਬਰੀ ਹੈ।

ਕੈਨੇਡਾ ਸਥਿਤ ਕੰਪਨੀ ਡੌਗਵਰੈਕਸ ਇੰਟਰਨੈਸ਼ਨਲ ਕੈਪੀਟਲ ਕਾਰਪੋਰੇਸ਼ਨ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਸ ਤੋਂ ਪਹਿਲਾਂ, ਫਲਾਈਪੌਪ ਏਅਰਲਾਈਨਜ਼ ਨੇ ਅਕਤੂਬਰ ਤੋਂ ਸ਼ਹਿਰ ਤੋਂ ਲੰਡਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਸੀ।

ਖ਼ਬਰ ਮੁਤਾਬਿਕ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਰਾਕੇਸ਼ ਰੰਜਨ ਸਹਾਏ ਨੇ ਕਿਹਾ, “ਕੈਨੇਡਾ ਸਥਿਤ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਚਾਰਟਰ ਉਡਾਣਾਂ ਸ਼ੁਰੂ ਕਰਨ ਲਈ ਸਾਡੇ ਨਾਲ ਸੰਪਰਕ ਕੀਤਾ ਹੈ। ਅਸੀਂ ਉਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਅੰਤਿਮ ਮਨਜ਼ੂਰੀ ਦੀ ਉਡੀਕ ਕਰ ਰਹੇ ਹਾਂ। ਇੱਕ ਵਾਰ ਜਦੋਂ ਇਹ ਯੋਜਨਾ ਸ਼ੁਰੂ ਹੋ ਜਾਂਦੀ ਹੈ, ਤਾਂ ਇਹ ਕੈਨੇਡਾ ਵਿੱਚ ਪ੍ਰਵਾਸੀ ਪੰਜਾਬੀਆਂ ਲਈ ਇੱਕ ਵੱਡੀ ਰਾਹਤ ਵਜੋਂ ਆਵੇਗੀ।”

ਤਿੰਨ ਮਹੀਨਿਆਂ ਲਈ ਹੋਵੇਗੀ ਮੌਸਮੀ ਉਡਾਣ

ਅੱਗੇ ਦੀ ਜਾਣਕਾਰੀ ਦਿੰਦਿਆਂ ਕਿਹਾ, ਸ਼ੁਰੂਆਤ ਵਿੱਚ ਇਹ 200 ਸੀਟਾਂ ਵਾਲੇ ਜਹਾਜ਼ਾਂ ਦੇ ਨਾਲ ਲਗਭਗ ਤਿੰਨ ਮਹੀਨਿਆਂ ਲਈ ਇੱਕ ਮੌਸਮੀ ਉਡਾਣ ਹੋਵੇਗੀ, ਪਰ ਬਾਅਦ ਵਿੱਚ, ਹੁੰਗਾਰੇ ਦੇ ਅਧਾਰ ‘ਤੇ ਉਡਾਣ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

ਲੰਡਨ ਲਈ ਉਡਾਣਾਂ ਦੇ ਸਬੰਧ ਵਿੱਚ, ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੇ ਬ੍ਰਿਟਿਸ਼ ਹਾਈ ਕਮਿਸ਼ਨ ਨਾਲ ਮੀਟਿੰਗ ਕੀਤੀ ਹੈ ਅਤੇ ਹੀਥਰੋ ਹਵਾਈ ਅੱਡੇ ਜਾਂ ਬਰਮਿੰਘਮ ਹਵਾਈ ਅੱਡੇ ਲਈ ਉਡਾਣਾਂ ਦੀ ਸੰਭਾਵਨਾ ਬਾਰੇ ਚਰਚਾ ਕੀਤੀ ਹੈ।

ਰਿਪੋਰਟ ਮਤਾਬਿਕ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਦੋਵਾਂ ਲਈ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਸਤਾਵ ਨੂੰ ਅੱਗੇ ਵਧਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਵਨਡੇ ਸੀਰੀਜ਼ ਦਾ ਦੂਜੇ ਮੈਚ

ਇਹ ਵੀ ਪੜ੍ਹੋ: Garena Free Fire Redeem Code 14 july 2022

ਇਹ ਵੀ ਪੜ੍ਹੋ: ਹਰਮਨਪ੍ਰੀਤ ਕੌਰ ਕਰੇਗੀ ਇੰਡੀਆ ਕ੍ਰਿਕੇਟ ਟੀਮ ਦੀ ਕਪਤਾਨੀ

ਸਾਡੇ ਨਾਲ ਜੁੜੋ : Twitter Facebook youtube

 

SHARE