ਐਮਐਲਏ ਅਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ Direct Sowing Of Paddy

0
270
Direct Sowing Of Paddy

Direct Sowing Of Paddy

ਐਮਐਲਏ ਅਤੇ ਡਿਪਟੀ ਕਮਿਸ਼ਨਰ ਐਸਏਐਸ ਨਗਰ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)

ਹਲਕਾ ਡੇਰਾਬੱਸੀ ਐਮਐਲਏ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਐਸਏਐਸ ਨਗਰ ਪਿੰਡ ਬਸੌਲੀ ਵਿਖੇ ਪਹੁੰਚੇ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸ਼ੁਰੂਆਤ ਕਰਵਾਈ ਗਈ। ਦੱਸ ਦਈਏ ਕਿ ਪੰਜਾਬ ਸਰਕਾਰ ਵਲੋ ਅੱਜ 20 ਮਈ ਤੋ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਹੋਇਆ ਸੀ। ਹਲਕਾ ਐਮ ਐਲ ਏ ਨੇ ਲਗਾਤਾਰ ਹੇਠਾਂ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਤੇ ਚਿੰਤਾ ਪ੍ਰਗਟਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। Direct Sowing Of Paddy

ਫ਼ਸਲੀ ਵਿਭਿੰਨਤਾ

Direct Sowing Of Paddy

ਡਿਪਟੀ ਕਮਿਸ਼ਨਰ ਵਲੋਂ ਇਹ ਵੀ ਦਸਿਆ ਗਿਆ ਕਿ ਪੰਜਾਬ ਸਰਕਾਰ ਹਰ ਪੱਖ ਤੋਂ ਕਿਸਾਨੀ ਨੂੰ ਬਿਹਤਰ ਕਰਨ ਲਈ ਉਪਰਾਲੇ ਕਰ ਰਹੀ ਹੈ। ਅਤੇ ਇਹ ਵੀ ਕਿਹਾ ਗਿਆ ਕਿ ਪੰਜਾਬ ਸਰਕਾਰ ਜਲਦ ਹੀ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਕਰਨ ਲਈ ਹੋਰ ਫਸਲਾਂ ਤੇ ਘਟੋ ਘੱਟ ਸਮਰਥਨ ਮੁੱਲ ਦੇਣ ਦਾ ਭਰੋਸਾ ਦਵਾਇਆ। Direct Sowing Of Paddy

ਸਿੱਧੀ ਬਿਜਾਈ ਲਈ ਜਾਗਰੂਕ ਕੀਤਾ

Direct Sowing Of Paddy

ਡਿਪਟੀ ਕਮਿਸ਼ਨਰ ਅਮਿਤ ਤਲਵਾਰ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮਾਸਟਰ ਟਰੇਨਰਾਂ ਤਿਆਰ ਕਰਨ ਤਾਂ ਜੋ ਵੱਧ ਤੋ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ। Direct Sowing Of Paddy

ਪ੍ਰਤੀ ਏਕੜ 1500 ਰੁਪਏ

Direct Sowing Of Paddy

ਉਨਾਂ ਦੱਸਿਆ ਕਿ 100 ਏਕੜ ਜਿਆਦਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਪਿੰਡਾਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ,ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਜੇਕਰ ਉਨਾਂ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ। Direct Sowing Of Paddy

ਵਿਸਥਾਰ ਵਿਚ ਜਾਣਕਾਰੀ

Direct Sowing Of Paddy

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜੇਸ਼ ਕੁਮਾਰ ਰਹੇਜਾ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ,ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ,ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾੲਆ ਜਾਵੇ,3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸਹਾਗੇ ਮਾਰੇ ਜਾਣ। ਉਸੇ ਦਿਨ ਬਿਜਾਈ ਸ਼ਾਮ ਵੇਲੇ ਕੀਤੀ ਜਾਵੇ। Direct Sowing Of Paddy

ਸਿੱਧੀ ਬਿਜਾਈ ਨੂੰ ਹਾਂ ਪੱਖੀ ਹੁੰਗਾਰਾ

ਝੋਨੇ ਦੀ ਸਿਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ । ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ । ਬੀਜ ਦੀ ਮਾਤਰਾ ਸਬੰਧੀ ਉਨਾਂ ਦੱਸਿਆ ਕਿ ਬੀਜ 8-10 ਕਿਲੋ ਪ੍ਰਤੀ ਏਕੜ,ਬੀਜ ਬੀਜਣ ਤੋ ਪਹਿਲਾਂ 8-12 ਘੰਟੇ ਪਾਣੀ ਚ ਡੁਬੋ ਕੇ ਛਾਂਵੇ ਸਕਾਉਣ ਉਪਰੰਤ 3 ਗਾ੍ਰਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਬੀਜ ਨੂੰ ਸੋਧ ਸੋਧ ਕੇ 7.5 –8 ਇੰਚ ਦੂਰ ਕਤਾਰਾਂ ਵਿੱਚ 1.50-2.00 ਇੰਚ ਡੂੰਗੀ ਬਿਜਾਈ ਕਰੋ।

ਬਲਾਕ ਖੇਤੀਬਾੜੀ ਅਫ਼ਸਰ ਡ ਹਰਸੰਗੀਤ ਸਿੰਘ ਜੀ ਨੇ ਕਦੂ ਕਰਨ ਨਾਲ ਹੋ ਰਹੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਵੱਟਾਂ ਉੱਤੇ ਝੋਨੇ ਦੀ ਲਵਾਈ ਨੂੰ ਵੀ ਤਰਜੀਹ ਦੇਣ ਨੂੰ ਕਿਹਾ। ਇਸ ਮੌਕੇ ਕਿਸਾਨਾਂ ਵੱਲੋਂ ਵੀ ਝੋਨੇ ਦੀ ਸਿੱਧੀ ਬਿਜਾਈ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ। Direct Sowing Of Paddy

Also Read :ਹਰਿਆਣਾ ਦਾ ਬੀਜ ਵੇਚਣ ਦੀ ਨਹੀਂ ਸੀ ਪ੍ਰਮਿਸ਼ਨ,ਵਿਭਾਗ ਨੇ ਕੀਤੀ ਛਾਪੇਮਾਰੀ Department Raids On Seed Seller

Also Read :ਜੇਈ ਦੇ ਘਰੋਂ 42 ਲੱਖ ਰੁਪਏ ਬਰਾਮਦ Rs 42 Lakh Recovered From JE’s House

Connect With Us : Twitter Facebook

 

SHARE