ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਭਗਵੰਤ ਮਾਨ

0
243
Discussion session with MLAs, Legislators play an active role, Get feedback about problems
Discussion session with MLAs, Legislators play an active role, Get feedback about problems
  • ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਆਖਿਆ
  • ਪਾਰਟੀ ਦੇ ਵਿਧਾਇਕਾਂ ਨਾਲ ਲੰਮੀ ਵਿਚਾਰ-ਚਰਚਾ ਕੀਤੀ

ਚੰਡੀਗੜ੍ਹ, PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਰਟੀ ਵਿਧਾਇਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਸਮਾਜ ਦੇ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ।

 

ਪਾਰਟੀ ਦੇ ਵਿਧਾਇਕਾਂ ਨਾਲ ਵਿਚਾਰ-ਚਰਚਾ

 

ਪਾਰਟੀ ਦੇ ਵਿਧਾਇਕਾਂ ਨਾਲ ਵਿਚਾਰ-ਚਰਚਾ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਬਹੁਤ ਯੋਜਨਾਬੱਧ ਢੰਗ ਨਾਲ ਉਲੀਕਿਆ ਗਿਆ ਹੈ ਅਤੇ ਹੁਣ ਇਸ ਨੂੰ ਬਿਨਾਂ ਕਿਸੇ ਔਕੜ ਤੋਂ ਅਮਲੀਜਾਮਾ ਪਹਿਨਾਇਆ ਜਾਵੇ ਤਾਂ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ।

 

Discussion session with MLAs, Legislators play an active role, Get feedback about problems
Discussion session with MLAs, Legislators play an active role, Get feedback about problems

 

ਭਗਵੰਤ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਵਿਧਾਇਕਾਂ ਨੂੰ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਾਸੀ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

 

15 ਅਗਸਤ ਆਜ਼ਾਦੀ ਦਿਹਾੜੇ ਉਤੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ

 

ਮੁੱਖ ਮੰਤਰੀ ਨੇ ਵਿਧਾਇਕਾਂ ਪਾਸੋਂ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਜਾਣਕਾਰੀ ਦਿੱਤੀ ਕਿ ਆਉਂਦੇ ਆਜ਼ਾਦੀ ਦਿਹਾੜੇ ਉਤੇ 15 ਅਗਸਤ ਨੂੰ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ ਜਿਸ ਨਾਲ ਪੰਜਾਬ ਵਾਸੀਆਂ ਨੂੰ ਮਿਆਰੀ ਇਲਾਜ ਹਾਸਲ ਹੋਣ ਨਾਲ ਸੂਬੇ ਦੇ ਸਿਹਤ ਸੰਭਾਲ ਵਿਚ ਖੇਤਰ ਵਿਚ ਨਵੇਂ ਦਿਸਹੱਦੇ ਕਾਇਮ ਹੋਣਗੇ।

 

Discussion session with MLAs, Legislators play an active role, Get feedback about problems
Discussion session with MLAs, Legislators play an active role, Get feedback about problems

 

ਭਗਵੰਤ ਮਾਨ ਨੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕੇ ਦੇ ਜ਼ਰੂਰੀ ਕੰਮਾਂ ਬਾਰੇ ਪ੍ਰਮੁੱਖਤਾ ਨਾਲ ਪਤਾ ਲਾਉਣ ਲਈ ਆਖਿਆ ਤਾਂ ਕਿ ਇਨ੍ਹਾਂ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।

 

ਨਵੀਆਂ ਸਕੀਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ

 

ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਨਵੀਆਂ ਸਕੀਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਇਨ੍ਹਾਂ ਸਕੀਮਾਂ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਮੰਗੇ।

 

ਕਾਰਜਪਾਲਿਕਾ ਤੇ ਵਿਧਾਨਪਾਲਿਕਾ, ਦੋਵੇਂ ਹੀ ਜਮਹੂਰੀਅਤ ਦੇ ਮਹੱਤਵਪੂਰਨ ਥੰਮ੍ਹ

 

ਉਨ੍ਹਾਂ ਕਿਹਾ ਕਿ ਕਾਰਜਪਾਲਿਕਾ ਤੇ ਵਿਧਾਨਪਾਲਿਕਾ, ਦੋਵੇਂ ਹੀ ਜਮਹੂਰੀਅਤ ਦੇ ਮਹੱਤਵਪੂਰਨ ਥੰਮ੍ਹ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਦੋਵਾਂ ਦਰਮਿਆਨ ਸੰਪੂਰਨ ਸਤੁੰਲਨ ਬਿਠਾਉਣ ਦੀ ਲੋੜ ਹੈ। ਭਗਵੰਤ ਮਾਨ ਨੇ ਸੂਬੇ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਭਵਿੱਖਮੁਖੀ ਰੂਪ-ਰੇਖਾ ਬਾਰੇ ਵੀ ਵਿਧਾਇਕਾਂ ਨਾਲ ਵਿਚਾਰ ਕੀਤੀ।

 

 

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE