ਸੁਨਾਮ ਵਿੱਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ

0
184
Discussion with businessmen and industrialists, Committed to ensuring industry-friendly environment, Housing and Urban Development Minister Aman Arora
Discussion with businessmen and industrialists, Committed to ensuring industry-friendly environment, Housing and Urban Development Minister Aman Arora
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਉਦਯੋਗਾਂ ਨਾਲ ਜੁੜੀਆਂ ਸਮੱਸਿਆਵਾਂ ਸਮਝਣ ਲਈ ਕਾਰੋਬਾਰੀਆਂ ਤੇ ਸਨਅਤਕਾਰਾਂ ਨਾਲ ਵਿਚਾਰ ਵਟਾਂਦਰਾ
  • ਭਗਵੰਤ ਮਾਨ ਸਰਕਾਰ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਉਦਯੋਗ-ਪੱਖੀ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

ਚੰਡੀਗੜ੍ਹ, PUNJAB NEWS: ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਐਸ.ਯੂ.ਐਸ. ਕਾਲਜ, ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।

 

 

 

ਜ਼ਮੀਨੀ ਪੱਧਰ ਉਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।

 

ਸੂਬਾ ਸਰਕਾਰ ਵੱਲੋਂ ਸੀ.ਐਲ.ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ

 

ਸੀ.ਐਲ.ਯੂ. ਅਤੇ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਐਲ.ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ।

 

 

 

ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ। ਐਸਡੀਆਈਸੀ ਦੇ ਜਨਰਲ ਸਕੱਤਰ ਐਮ.ਪੀ.ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ‘ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ।

 

Discussion with businessmen and industrialists, Committed to ensuring industry-friendly environment, Housing and Urban Development Minister Aman Arora
Discussion with businessmen and industrialists, Committed to ensuring industry-friendly environment, Housing and Urban Development Minister Aman Arora

 

ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ।

 

 

 

ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ ‘ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਸਥਿਤ ਵਪਾਰਕ ਅਤੇ ਉਦਯੋਗਿਕ ਸਥਾਨਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਿੱਚ ਮਦਦਗਾਰ ਹੋਵੇਗਾ।

 

ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵਪਾਰ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਪੂਰੀ ਤਰ੍ਹਾਂ ਵਚਨਬੱਧ

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵਪਾਰ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਪੂਰੀ ਤਰ੍ਹਾਂ ਵਚਨਬੱਧ ਹੈ।

 

 

ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਜੁਆਇੰਟ ਡਾਇਰੈਕਟਰ ਉਦਯੋਗ ਵਿਸ਼ਵ ਬੰਧੂ, ਚੀਫ਼ ਟਾਊਨ ਪਲਾਨਰ ਪੰਕਜ ਬਾਵਾ, ਜੀ.ਐਮ ਡੀ.ਆਈ.ਸੀ. ਸੁਬੋਧ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।

 

 

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE