ਪਠਾਨਕੋਟ ‘ਚ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ, ਦੋਵਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ

0
118
Double Murder In Pathankot

Double Murder In Pathankot : ਪੰਜਾਬ ਦੇ ਸ਼ਹਿਰ ਪਠਾਨਕੋਟ ਵਿੱਚ ਇੱਕ ਜੋੜੇ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਮਨਵਾਲ ਬਾਗ ਦੀ ਹੈ। ਕਤਲ ਬੇਰਹਿਮੀ ਨਾਲ ਕੀਤਾ ਗਿਆ ਸੀ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। ਇਸ ਦੇ ਨਾਲ ਹੀ ਔਰਤ ਦੇ ਮੂੰਹ ‘ਚ ਪਲਾਸਟਿਕ ਦੇ ਲਿਫਾਫੇ ਭਰ ਦਿੱਤੇ ਗਏ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦੁਸ਼ਮਣੀ ਜਾਂ ਲੁੱਟ ਦੇ ਦੋਵੇਂ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ।

ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 62 ਸਾਲਾ ਰਾਜਕੁਮਾਰ ਅਤੇ ਉਸ ਦੀ 57 ਸਾਲਾ ਪਤਨੀ ਚੰਪਾ ਦੇਵੀ ਵਜੋਂ ਹੋਈ ਹੈ। ਮ੍ਰਿਤਕ ਜੋੜਾ ਘਰ ਵਿੱਚ ਇਕੱਲਾ ਰਹਿੰਦਾ ਸੀ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਦੋਵੇਂ ਪੁੱਤਰ ਇੰਗਲੈਂਡ ‘ਚ ਹਨ ਅਤੇ ਬੇਟੀ ਚੰਡੀਗੜ੍ਹ ‘ਚ ਪੜ੍ਹ ਰਹੀ ਹੈ। ਕਤਲ ਵੀਰਵਾਰ ਸ਼ਾਮ ਨੂੰ ਹੋਇਆ ਸੀ ਪਰ ਘਟਨਾ ਦਾ ਦੇਰ ਰਾਤ ਨੂੰ ਪਤਾ ਲੱਗਾ।

ਡੀਐਸਪੀ ਨੇ ਦੱਸਿਆ ਕਿ ਚੰਪਾ ਦੇਵੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਮੂੰਹ ਵਿੱਚ ਪਾ ਕੇ ਮਾਰਿਆ ਗਿਆ ਤਾਂ ਜੋ ਚੀਕਣ ਦੀ ਆਵਾਜ਼ ਨਾ ਆਵੇ। ਇਸ ਘਟਨਾ ਨੂੰ ਕਿਸੇ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਜਾਂ ਫਿਰ ਲੁੱਟ ਦੀ ਵਾਰਦਾਤ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਦੋਵਾਂ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਬੱਚਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Also Read : ਸੂਫੀ ਗਾਇਕ ਜੋਤੀ ਨੂਰਾਂ ਦੀਆਂ ਮੁਸ਼ਕਿਲਾਂ ਵਧੀਆਂ, ਗਾਇਕ ਹੰਸਰਾਜ ਹੰਸ ਦੇ ਭਰਾ ਨੇ ਜਾਰੀ ਕੀਤਾ ਵੀਡੀਓ

Also Read : CM ਮਾਨ ਨੇ ਹਸਪਤਾਲ ਦਾ ਕੀਤਾ ਉਦਘਾਟਨ, ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ

Also Read : ਕੈਨੇਡਾ ‘ਚ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦਾ ਖਤਰਾ, ਮੰਤਰੀ ਧਾਲੀਵਾਲ ਨੇ ਕੀਤੀ ਪੁੱਛਗਿੱਛ

Connect With Us : Twitter Facebook
SHARE